ਆਪਣੇ ਜੱਦੀ ਪਿੰਡ ਸਤੌਜ ’ਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਨਾਗਰਿਕ ਕੇਂਦਰਿਤ ਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ।

ਸਤੌਜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਮਰਦਮਸ਼ੁਮਾਰੀ-2027 ’ਚ ਪੰਜਾਬੀ ਨੂੰ ਆਪਣੀ ਮਾਤ-ਭਾਸ਼ਾ ਦਰਜ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਵੈ-ਗਣਨਾ ਦੀ ਪ੍ਰਕਿਰਿਆ ਅਪਣਾ ਕੇ ਮਰਦਮਸ਼ੁਮਾਰੀ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਬਾਰੇ ਮਹੱਤਵਰਪੂਰਨ ਨੀਤੀਗਤ ਫ਼ੈਸਲੇ ਮਰਦਮਸ਼ੁਮਾਰੀ ਦੇ ਸਟੀਕ ਅੰਕੜਿਆਂ ’ਤੇ ਨਿਰਭਰ ਕਰਦੇ ਹਨ।
ਆਪਣੇ ਜੱਦੀ ਪਿੰਡ ਸਤੌਜ ’ਚ ਮਰਦਮਸ਼ੁਮਾਰੀ ਦੇ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਨਾਗਰਿਕ ਕੇਂਦਰਿਤ ਤੇ ਤਕਨਾਲੋਜੀ-ਅਧਾਰਿਤ ਮਰਦਮਸ਼ੁਮਾਰੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਨਾਲ ਸਬੰਧਤ ਕਈ ਮੁੱਖ ਫ਼ੈਸਲੇ ਮਰਦਮਸ਼ੁਮਾਰੀ ਦੇ ਅੰਕੜਿਆਂ ’ਤੇ ਨਿਰਭਰ ਕਰਦੇ ਹਨ। ਇਹ ਬਹੁਤ ਜ਼ਰੂਰੀ ਹੈ ਕਿ ਲੋਕ ਵਧ-ਚੜ੍ਹ ਕੇ ਅੱਗੇ ਆਉਣ ਤੇ ਪੰਜਾਬੀ ਨੂੰ ਆਪਣੀ ਮਾਤ ਭਾਸ਼ਾ ਵਜੋਂ ਦਰਜ ਕਰਨ ਤਾਂ ਕਿ ਢੁਕਵੀਂ ਨੁਮਾਇੰਦਗੀ ਯਕੀਨੀ ਬਣਾਈ ਜਾ ਸਕੇ। ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਸਰਕਾਰ ਦੀ ਡਿਜੀਟਲ ਪਹਿਲਕਦਮੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਧਿਕਾਰਤ ਆਨਲਾਈਨ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਨੂੰ ਪੂਰਾ ਕਰਕੇ ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਇਹ ਪ੍ਰਕਿਰਿਆ ਸਰਲ, ਪਹੁੰਚਯੋਗ ਤੇ ਨਾਗਰਿਕ-ਕੇਂਦਰਿਤ ਹੈ। ਇਹ ਲੋਕਾਂ ਨੂੰ ਡਿਜੀਟਲ ਮਰਦਮਸ਼ੁਮਾਰੀ ਪ੍ਰਕਿਰਿਆ ’ਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵੱਲ ਅਹਿਮ ਪਹਿਲਕਦਮੀ ਹੈ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਇਸ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਅਪਣਾਉਣ ਤੇ ਸਰਗਰਮੀ ਨਾਲ ਮਰਦਮਸ਼ੁਮਾਰੀ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਉਹ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਉਹ 30 ਅਪ੍ਰੈਲ ਤੋਂ 14 ਮਈ ਤੱਕ ਉਪਲਬਧ ਸਵੈ-ਗਣਨਾ ਸਹੂਲਤ ਦੀ ਵੱਧ ਤੋਂ ਵੱਧ ਵਰਤੋਂ ਕਰਨ ਤੇ ਵਿਆਪਕ ਤੇ ਭਰੋਸੇਮੰਦ ਰਾਸ਼ਟਰੀ ਡਾਟਾਬੇਸ ਬਣਾਉਣ ’ਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਯੋਜਨਾਬੰਦੀ ਤੇ ਨੀਤੀ ਨਿਰਮਾਣ ਲਈ ਮਜ਼ਬੂਤ ਡਾਟਾਬੇਸ ਜ਼ਰੂਰੀ ਹੈ। ਮਰਦਰਮਸ਼ੁਮਾਰੀ ਦੇ ਪੁਖਤਾ ਅੰਕੜੇ ਸ਼ਾਸਨ ਦਾ ਧੁਰਾ ਸਾਬਤ ਹੁੰਦੇ ਹਨ ਤੇ ਇਹ ਅੰਕੜੇ ਹੀ ਯਕੀਨੀ ਬਣਾਉਂਦੇ ਹਨ ਕਿ ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸਰੋਤਾਂ ਦੀ ਬਰਾਬਰ ਵੰਡ ਸਮਾਜ ਦੇ ਹਰ ਵਰਗ ਤੱਕ ਪਹੁੰਚੇ।
ਡਿਜੀਟਲ ਗਣਨਾ ਦੇ ਫ਼ਾਇਦਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਵੈ-ਗਣਨਾ-2027 ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਸ ਨਾਲ ਨਿੱਜੀ ਤੌਰ ’ਤੇ ਜਨ ਅੰਕੜਿਆਂ ਤੇ ਸਮਾਜਿਕ-ਆਰਥਿਕ ਵੇਰਵਿਆਂ ਨੂੰ ਆਸਾਨੀ ਨਾਲ ਆਨਲਾਈਨ ਭਰਨ ਦੀ ਆਗਿਆ ਮਿਲਦੀ ਹੈ। ਇਹ ਪਹਿਲ ਪਾਰਦਰਸ਼ਤਾ ਨੂੰ ਵਧਾਉਂਦੀ ਹੈ, ਕੁਸ਼ਲਤਾ ’ਚ ਸੁਧਾਰ ਕਰਦੀ ਹੈ ਤੇ ਸਟੀਕ ਅੰਕੜਿਆਂ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਡਿਜੀਟਲ ਪਹੁੰਚ ਦਸਤੀ ਪ੍ਰਕਿਰਿਆਵਾਂ ’ਤੇ ਨਿਰਭਰਤਾ ਨੂੰ ਘਟਾਉਂਦੀ ਹੈ ਤੇਜ਼ੀ ਨਾਲ ਅੰਕੜੇ ਇਕੱਠੇ ਕਰਨ ਦੇ ਸਮਰੱਥ ਬਣਾਉਂਦੀ ਹੈ ਤੇ ਰਾਸ਼ਟਰੀ ਡਾਟਾਬੇਸ ਨੂੰ ਮਜ਼ਬੂਤ ਕਰਦੀ ਹੈ।
ਅਗਲੇ ਪੜਾਅ ਦੀ ਰੂਪ-ਰੇਖਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਰਦਮਸ਼ੁਮਾਰੀ-2027 ਦੇ ਪਹਿਲੇ ਪੜਾਅ ’ਚ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਸਰਵੇਖਣ ਵੀ ਸ਼ਾਮਲ ਹੋਵੇਗਾ। ਇਸ ਸਮੇਂ ਦੌਰਾਨ ਰਿਹਾਇਸ਼ੀ ਹਾਲਤਾਂ, ਸਹੂਲਤਾਂ ਤੇ ਅਸਾਸਿਆਂ ਨਾਲ ਸਬੰਧਤ 33 ਸਵਾਲ ਪੁੱਛੇ ਜਾਣਗੇ ਤੇ ਹਰੇਕ ਘਰ ਦੀ ਗਿਣਤੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਰਾਸ਼ਟਰੀ ਅਭਿਆਸ ਤੋਂ ਵਿਰਵਾ ਨਾ ਰਹੇ।
ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੰਦੇ ਹਨ ਕਿ ਖੇਡ ਸਟੇਡੀਅਮ : ਮਾਨ
-ਮੁੱਖ ਮੰਤਰੀ ਭਗਵੰਤ ਮਾਨ ਨੇ ਸਤੌਜ ’ਚ 4,38 ਏਕੜ ’ਚ ਬਣਨ ਵਾਲੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ
-ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਤੇ ਕਰਾਟੇ ਦੀ ਮਿਲੇਗੀ ਸਿਖਲਾਈ
*ਖੇਡਾਂ ਵੱਲ ਜ਼ੋਰਦਾਰ ਉਤਸ਼ਾਹ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜਨ ਅਤੇ ਨੌਜਵਾਨਾਂ ਨੂੰ ਤਰੱਕੀ ਵੱਲ ਲੈ ਜਾਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਸੰਗਰੂਰ 30 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਖੇਡਾਂ ਤੇ ਖੇਡ ਸਟੇਡੀਅਮ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੰਦੇ ਹਨ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰੱਖਦੇ ਹਨ। ਇਨ੍ਹਾਂ ’ਚੋਂ ਨਿਕਲ ਕੇ ਨੌਜਵਾਨ ਦੇਸ਼ ਦਾ ਨਾਂ ਦੁਨੀਆ ’ਚ ਰੋਸ਼ਨ ਕਰਦੇ ਹਨ। ਮੁੱਖ ਮੰਤਰੀ ਵੀਰਵਾਰ ਨੂੰ ਪਿੰਡ ਸਤੌਜ ’ਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਣ ਸਬੰਧੀ ਪ੍ਰੋਗਰਾਮ ਦੌਰਾਨ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਇਲਾਕੇ ਲਈ ਇਤਿਹਾਸਕ ਦਿਨ ਕਰਾਰ ਦਿੰਦਿਆਂ ਕਿਹਾ ਕਿ 4.38 ਏਕੜ ’ਚ 14.63 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਇਸ ਸਟੇਡੀਅਮ ਦਾ ਨੀਂਹ ਪੱਥਰ ਰੱਖਣਾ ਇਲਾਕੇ ਲਈ ਇਤਿਹਾਸਕ ਦਿਨ ਹੈ। ਇਹ ਸਟੇਡੀਅਮ ਇਲਾਕੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਪੇਸ਼ੇਵਰ ਸਿਖਲਾਈ ਦੇਵੇਗਾ। ਬੈਡਮਿੰਟਨ, ਹੈਂਡਬਾਲ, ਜੂਡੋ, ਨੈੱਟਬਾਲ, ਬਾਸਕਟਬਾਲ, ਵਾਲੀਬਾਲ, ਫੁੱਟਬਾਲ, ਜਿਮਨਾਸਟਿਕ, ਕਬੱਡੀ ਤੇ ਕਰਾਟੇ ਸਮੇਤ ਕਈ ਤਰ੍ਹਾਂ ਦੀਆਂ ਖੇਡਾਂ ਦੀ ਮੇਜ਼ਬਾਨੀ ਕਰੇਗਾ। ਸਟੇਡੀਅਮ ’ਚ 200 ਮੀਟਰ ਦਾ ਅਥਲੈਟਿਕ ਟਰੈਕ, ਦਰਸ਼ਕਾਂ ਤੇ ਖਿਡਾਰੀਆਂ ਲਈ ਪਵੀਲੀਅਨ ਤੇ ਬਹੁ-ਮੰਤਵੀ ਇੰਡੋਰ ਸਪੋਰਟਸ ਹਾਲ ਹੋਵੇਗਾ।
ਸੰਤੁਲਿਤ ਵਿਕਾਸ ਦੀ ਮਹੱਤਤਾ `ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਿੱਖਿਆ ਲਈ ਚੰਗਾ ਸਕੂਲ ਤੇ ਖੇਡਾਂ ਲਈ ਢੁਕਵਾਂ ਮੈਦਾਨ ਹੁੰਦਾ ਹੈ ਤਾਂ ਇਕ ਬੱਚਾ ਵਿਸ਼ਵ ਪੱਧਰ ’ਤੇ ਆਪਣੇ ਪਿੰਡ, ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰ ਸਕਦਾ ਹੈ। ਇਹ ਬਹੁਤ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਸਿੱਖਿਆ ਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰ ਕੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਨੂੰ ਤੋੜਨ ’ਚ ਮਦਦ ਕਰੇਗਾ ਤੇ ਇਹ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਉਸਾਰੂ ਢੰਗ ਨਾਲ ਵਰਤਣ ’ਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿਹਾ ਕਿ ਅਜਿਹੇ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰਹਿਣ ਤੇ ਨੌਜਵਾਨਾਂ ਨੂੰ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ’ਚ ਮੈਡਲ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਤਸ਼ਾਹਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।