ਲਗਾਤਾਰ ਵਧਦੀਆਂ ਜਾ ਰਹੀਆਂ ਹਨ ਰਾਇਲ ਅਸਟੇਟ ਗਰੁੱਪ ਦੀਆਂ ਮੁਸ਼ਕਲਾਂ, ਬਿਲਡਰ ਪ੍ਰਵੀਨ ਕਾਂਸਲ ਦੇ ਟਿਕਾਣਿਆਂ 'ਤੇ ਦੂਜੇ ਦਿਨ ਵੀ ਜਾਂਚ ਜਾਰੀ
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਅੱਜ ਦੂਜੇ ਦਿਨ ਵੀ ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀ ਪ੍ਰਵੀਨ ਕਾਂਸਲ ਉਰਫ਼ ਰੌਕੀ ਦੇ ਜ਼ੀਰਕਪੁਰ ਸਥਿਤ ਮੁੱਖ ਦਫ਼ਤਰ ਅਤੇ ਚੰਡੀਗੜ੍ਹ ਦੇ ਸੈਕਟਰ-20 ਵਿਚਲੀ ਰਿਹਾਇਸ਼ ਸਮੇਤ ਹੋਰਨਾਂ ਟਿਕਾਣਿਆਂ 'ਤੇ ਜਾਂਚ ਕੀਤੀ ਜਾ ਰਹੀ ਹੈ।
Publish Date: Wed, 27 May 2026 09:15 AM (IST)
Updated Date: Wed, 27 May 2026 09:19 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਰਾਇਲ ਅਸਟੇਟ ਗਰੁੱਪ ਅਤੇ ਚੰਡੀਗੜ੍ਹ ਰਾਇਲ ਸਿਟੀ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਦੇ ਮਾਲਕ ਦੀਆਂ ਲਗਾਤਾਰ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਅੱਜ ਦੂਜੇ ਦਿਨ ਵੀ ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀ ਪ੍ਰਵੀਨ ਕਾਂਸਲ ਉਰਫ਼ ਰੌਕੀ ਦੇ ਜ਼ੀਰਕਪੁਰ ਸਥਿਤ ਮੁੱਖ ਦਫ਼ਤਰ ਅਤੇ ਚੰਡੀਗੜ੍ਹ ਦੇ ਸੈਕਟਰ-20 ਵਿਚਲੀ ਰਿਹਾਇਸ਼ ਸਮੇਤ ਹੋਰਨਾਂ ਟਿਕਾਣਿਆਂ 'ਤੇ ਜਾਂਚ ਕੀਤੀ ਜਾ ਰਹੀ ਹੈ।
ਰਾਮਪੁਰਾ ਫੂਲ ਦਾ ਰਹਿਣ ਵਾਲਾ ਪ੍ਰਵੀਨ ਕਾਂਸਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ।