ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫ਼ਵਾਹਾਂ ਨਾਲ ਲੋਕਾਂ 'ਚ ਦਹਿਸ਼ਤ: ਵੜਿੰਗ ਨੇ ਸਰਕਾਰ ਤੋਂ ਮੰਗਿਆ ਜਵਾਬ, ਕਿਹਾ -ਸਿਰਫ਼ ਪਾਬੰਦੀਆਂ ਲਾਉਣ ਨਾਲ ਹੱਲ ਨਹੀਂ ਨਿਕਲਣਾ
ਵੜਿੰਗ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਦੀ ਵਿਦੇਸ਼ ਫੇਰੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ, ਜਦਕਿ ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ ਵਿਚ ਰੁੱਝੇ ਹੋਏ ਹਨ। ਵੜਿੰਗ ਕਿਹਾ ਕਿ ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ।
Publish Date: Tue, 19 May 2026 09:43 AM (IST)
Updated Date: Tue, 19 May 2026 09:44 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਖ-ਵੱਖ ਸੂਬਿਆਂ ਵਿਚ ਪੈਟਰੋਲ,ਡੀਜ਼ਲ ਦੀ ਖਰੀਦ ’ਤੇ ਹੱਦ ਲਗਾਉਣ ਸੰਬੰਧੀ ਆ ਰਹੀਆਂ ਖਬਰਾਂ ‘ਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਡਰ ਅਤੇ ਘਬਰਾਹਟ ਦਾ ਮਾਹੌਲ ਬਣਿਆ ਹੈ।
ਵੜਿੰਗ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਦੀ ਵਿਦੇਸ਼ ਫੇਰੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ, ਜਦਕਿ ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ ਵਿਚ ਰੁੱਝੇ ਹੋਏ ਹਨ। ਵੜਿੰਗ ਕਿਹਾ ਕਿ ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ।
ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਰਕਾਰ ਨੂੰ ਇਮਾਨਦਾਰੀ ਨਾਲ ਚੁਣੌਤੀਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਸੰਕਟ ਹੋਰ ਗਹਿਰਾ ਹੋਣ ਤੋਂ ਪਹਿਲਾਂ ਸੁਧਾਰਾਤਮਕ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਤੇਲ ‘ਤੇ ਪਾਬੰਦੀਆਂ ਲਗਾਉਣ ਜਾਂ ਲੋਕਾਂ ਨੂੰ ਖਰੀਦਦਾਰੀ ਤੋਂ ਬਚਣ ਲਈ ਕਹਿਣ ਨਾਲ ਰਾਸ਼ਟਰੀ ਸੰਕਟ ਦਾ ਹੱਲ ਨਹੀਂ ਨਿਕਲੇਗਾ।