ਮਨੀ ਲਾਂਡਰਿੰਗ ਮਾਮਲੇ 'ਚ ਸੰਜੀਵ ਅਰੋੜਾ ਦਾ ਦੋ ਦਿਨ ਦਾ ਰਿਮਾਂਡ ਵਧਿਆ, ਪੰਜ ਦਿਨ ਦੇ ਰਿਮਾਂਡ ਦੀ ਕੀਤੀ ਸੀ ਮੰਗ
ਸੱਤ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਈਡੀ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਵਿੱਚ ਪੀਐੱਮਐੱਲਏ ਦੇ ਵਿਸ਼ੇਸ਼ ਜੱਜ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਰਿੰਦਰ ਸੂਰਾ ਦੀ ਅਦਾਲਤ ਵਿੱਚ ਪੇਸ਼ ਕੀਤਾ
Publish Date: Sun, 17 May 2026 09:39 AM (IST)
Updated Date: Sun, 17 May 2026 09:42 AM (IST)
ਰੋਹਿਤ ਕੁਮਾਰ, ਜਾਗਰਣ, ਚੰਡੀਗੜ੍ਹ : ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਈ ਨੂੰ ਚੰਡੀਗੜ੍ਹ ਤੋਂ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦਾ ਪੀਐੱਮਐੱਲਏ ਅਦਾਲਤ ਨੇ ਦੋ ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ ਹੈ। ਸੱਤ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਈਡੀ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਵਿੱਚ ਪੀਐੱਮਐੱਲਏ ਦੇ ਵਿਸ਼ੇਸ਼ ਜੱਜ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਰਿੰਦਰ ਸੂਰਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਈਡੀ ਨੇ ਅਰੋੜਾ ਕੋਲੋਂ ਕੁਝ ਦਸਤਾਵੇਜ਼ਾਂ ਅਤੇ ਲੈਣ-ਦੇਣ ਦੀ ਜਾਂਚ ਲਈ ਪੰਜ ਦਿਨਾਂ ਦਾ ਹੋਰ ਰਿਮਾਂਡ ਮੰਗਿਆ ਸੀ।