ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆ ਸਾਹਿਬ ਵਾਲਿਆਂ ਦਾ ਪੰਜ ਤੱਤਾਂ 'ਚ ਵਲੀਨ, ਸੰਗਤ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਸੰਗਤ ਵੱਲੋਂ ਇਹ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਸੰਗਤ ਨੂੰ ਇਸ ਅਪਾਰ ਘਾਟੇ ਨੂੰ ਸਹਿਣ ਦੀ ਤਾਕਤ ਦੇਣ। ਸੰਤ ਬਾਬਾ ਮਹਿੰਦਰ ਸਿੰਘ ਦਾ ਨਾਮ ਤੇ ਉਨ੍ਹਾਂ ਦੀਆਂ ਸੇਵਾਵਾਂ ਸਦਾ ਲਈ ਯਾਦ ਰਹਿਣਗੀਆਂ।
Publish Date: Sat, 28 Mar 2026 04:55 PM (IST)
Updated Date: Sat, 28 Mar 2026 05:07 PM (IST)
ਰਣਜੀਤ ਸਿੰਘ ਰਾਣਾ, ਐਸਏਐਸ ਨਗਰ : ਬੀਤੇ ਦਿਨ ਪਰਲੋਕ ਸਿਧਾਰ ਗਏ ਸੰਤ ਬਾਬਾ ਮਹਿੰਦਰ ਸਿੰਘ ਲੰਬਿਆ ਸਾਹਿਬ ਵਾਲਿਆਂ ਦਾ ਸਰੀਰ ਸ਼ਨਿਚਰਵਾਰ ਨੂੰ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਸਾਹਿਬ ਫੇਜ 8 ਮੋਹਾਲੀ ਵਿਖੇ ਪੰਜ ਤੱਤਾਂ 'ਚ ਵਲੀਨ ਹੋਇਆ। ਉਨ੍ਹਾਂ ਦੇ ਉੱਤਰਾਅਧਿਕਾਰੀ ਸੰਤ ਬਾਬਾ ਅਮਰਾਓ ਸਿੰਘ ਲੰਬਿਆ ਸਾਹਿਬ ਵਾਲਿਆਂ ਨੇ ਚਿਖਾ ਨੂੰ ਅਗਨੀ ਦੇਣ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ 30 ਮਾਰਚ ਨੂੰ ਫੁੱਲ ਚੁਗਣ ਦੀ ਰਸਮ 9 ਵਜੇ ਹੋਵੇਗੀ ਅਤੇ 4 ਅਪ੍ਰੈਲ ਨੂੰ ਅੰਤਿਮ ਅਰਦਾਸ ਤੇ ਭੋਗ ਪਾਏ ਜਾਣਗੇ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਸੰਪਰਦਾਵਾਂ ਦੇ ਮਹਾਪੁਰਖ, ਧਾਰਮਿਕ ਆਗੂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਲਵਾ ਕੇ ਸ਼ਰਧਾਂਜਲੀ ਭੇਟ ਕੀਤੀ। ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੀ ਉਨ੍ਹਾਂ ਦੀ ਮਹਾਨ ਸੇਵਾਵਾਂ ਨੂੰ ਯਾਦ ਕਰਦੇ ਹੋਏ ਅੰਤਿਮ ਵਿਦਾਇਗੀ ਦਿੱਤੀ ਗਈ।
![naidunia_image]()
ਬੁਲਾਰਿਆਂ ਨੇ ਕਿਹਾ ਕਿ ਸੰਤ ਬਾਬਾ ਮਹਿੰਦਰ ਸਿੰਘ ਜੀ ਨੇ ਆਪਣੇ ਜੀਵਨ ਦੌਰਾਨ ਧਾਰਮਿਕ ਪ੍ਰਚਾਰ, ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਅਨਮੋਲ ਯੋਗਦਾਨ ਪਾਇਆ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਸੇਵਾਭਾਵ ਹਮੇਸ਼ਾ ਸੰਗਤਾਂ ਲਈ ਪ੍ਰੇਰਣਾ ਦਾ ਸਰੋਤ ਰਹੇਗਾ। ਸੰਗਤ ਵੱਲੋਂ ਇਹ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਚਰਨਾਂ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਸੰਗਤ ਨੂੰ ਇਸ ਅਪਾਰ ਘਾਟੇ ਨੂੰ ਸਹਿਣ ਦੀ ਤਾਕਤ ਦੇਣ। ਸੰਤ ਬਾਬਾ ਮਹਿੰਦਰ ਸਿੰਘ ਦਾ ਨਾਮ ਤੇ ਉਨ੍ਹਾਂ ਦੀਆਂ ਸੇਵਾਵਾਂ ਸਦਾ ਲਈ ਯਾਦ ਰਹਿਣਗੀਆਂ।