ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ: ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਸਖ਼ਤ, SSP ਸੰਗਰੂਰ ਤੋਂ ਮੰਗੀ ਰਿਪੋਰਟ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।
Publish Date: Fri, 29 May 2026 12:53 PM (IST)
Updated Date: Fri, 29 May 2026 12:57 PM (IST)
ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ’ਤੇ ਚੱਲੀਆਂ ਖ਼ਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐੱਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।