ਐੱਸਸੀ ਭਾਈਚਾਰੇ ਨੂੰ ਮਿਲ ਰਿਹਾ ਮਾਣ-ਸਨਮਾਨ
ਐੱਸਸੀ ਭਾਈਚਾਰੇ ਨੂੰ ਮਿਲ ਰਿਹਾ ਮਾਣ-ਸਨਮਾਨ,
Publish Date: Wed, 04 Feb 2026 06:04 PM (IST)
Updated Date: Wed, 04 Feb 2026 06:05 PM (IST)

ਸਰਕਾਰ ਐੱਸਸੀ ਭਾਈਚਾਰੇ ਦੇ ਹੱਕ ’ਚ ਮਜ਼ਬੂਤੀ ਨਾਲ ਖੜ੍ਹੀ : ਵਿਧਾਇਕ ਰੰਧਾਵਾ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ ’ਚ ਮੁੱਖ ਦਫ਼ਤਰ ਡੇਰਾਬੱਸੀ ਵਿਖੇ ਐੱਸਸੀ ਵਿੰਗ ਵੱਲੋਂ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੀ ਅਗਵਾਈ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤੇ ਹਲਕਾ ਕੋਆਰਡੀਨੇਟਰ ਮੁਕੇਸ਼ ਕਮਲ ਵੱਲੋਂ ਕੀਤੀ ਗਈ, ਜਿਸ ’ਚ ਡੇਰਾਬੱਸੀ ਹਲਕੇ ਦੇ ਸਾਰੇ ਬਲਾਕ ਕੋਆਰਡੀਨੇਟਰ ਹਾਜ਼ਰ ਰਹੇ। ਇਸ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਐੱਸਸੀ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੂਰੀ ਨਿਸ਼ਠਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਐੱਸਸੀ ਭਾਈਚਾਰੇ ਨੂੰ ਮਾਣ-ਸਨਮਾਨ, ਬਰਾਬਰੀ ਦੇ ਹੱਕ ਅਤੇ ਵਿਕਾਸ ਦੇ ਮੌਕੇ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਸਿੱਧਾ ਲਾਭ ਐੱਸਸੀ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਭਾਈਚਾਰਾ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਹੋ ਰਿਹਾ ਹੈ। ਅੰਤ ਵਿਚ ਸਾਰੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਐੱਸਸੀ ਭਾਈਚਾਰੇ ਦੀ ਆਵਾਜ਼ ਬਣਨ ਦਾ ਸੰਕਲਪ ਲਿਆ।