ਦੂਜੇ ਪਾਸੇ, ਵਿਦਿਆਰਥੀਆਂ ਅਤੇ ਮਾਪਿਆਂ ਦਾ ਮੱਤ ਹੈ ਕਿ ਮੌਜੂਦਾ ਮੌਸਮ ਨੂੰ ਦੇਖਦੇ ਹੋਏ ਸਰਕਾਰ ਨੂੰ ਸਕੂਲਾਂ ਦੀਆਂ ਛੁੱਟੀਆਂ ਹੋਰ ਵਧਾਉਣੀਆਂ ਚਾਹੀਦੀਆਂ ਹਨ ਅਤੇ ਪ੍ਰੀਖਿਆਵਾਂ ਦੀਆਂ ਤਰੀਕਾਂ ਨੂੰ ਵੀ ਅੱਗੇ ਪਾਉਣਾ ਚਾਹੀਦਾ ਹੈ। ਉਨ੍ਹਾਂ ਦਾ ਤਰਕ ਹੈ ਕਿ ਇਸ ਨਾਲ ਬੱਚਿਆਂ ਦੀ ਸੁਰੱਖਿਆ ਯਕੀਨੀ ਹੋਵੇਗੀ ਅਤੇ ਉਹ ਬਿਮਾਰ ਹੋਣ ਤੋਂ ਬਚ ਸਕਣਗੇ। ਫਿਲਹਾਲ, ਖ਼ਰਾਬ ਮੌਸਮ ਕਾਰਨ ਸਕੂਲਾਂ ਵਿਚ ਪੜ੍ਹਾਈ ਦੇ ਆਮ ਵਾਂਗ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ।

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਵਿਚ ਲੰਬੀਆਂ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਬੁੱਧਵਾਰ ਨੂੰ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਦੁਬਾਰਾ ਖੁੱਲ੍ਹ ਗਏ ਹਨ। ਹਾਲਾਂਕਿ, ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਕਹਿਰ ਕਾਰਨ ਪਹਿਲੇ ਦਿਨ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਦਰਜ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 24 ਦਸੰਬਰ ਤੋਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ।
ਬੁੱਧਵਾਰ ਸਵੇਰੇ ਲਗਭਗ 7 ਵਜੇ ਕਈ ਇਲਾਕਿਆਂ ਵਿਚ ਵਿਜ਼ੀਬਿਲਟੀ ਘਟ ਕੇ ਸਿਰਫ਼ ਪੰਜ ਮੀਟਰ ਰਹਿ ਗਈ ਸੀ। ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਸੜਕਾਂ 'ਤੇ ਆਉਣਾ-ਜਾਣਾ ਕਾਫ਼ੀ ਜੋਖ਼ਮ ਭਰਿਆ ਹੋ ਗਿਆ ਸੀ। ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕਈ ਮਾਪਿਆਂ ਨੇ ਅੱਜ ਬੱਚਿਆਂ ਨੂੰ ਸਕੂਲ ਭੇਜਣ ਤੋਂ ਗੁਰੇਜ਼ ਕੀਤਾ, ਜਿਸ ਕਾਰਨ ਕਈ ਸਕੂਲਾਂ ਵਿਚ ਸਿਰਫ਼ 30 ਤੋਂ 40 ਫ਼ੀਸਦ ਵਿਦਿਆਰਥੀ ਹੀ ਹਾਜ਼ਰ ਹੋਏ।
ਕੱਲ ਦੇ ਸਮੇਂ ਅਤੇ ਪ੍ਰੀਖਿਆਵਾਂ ਦੀ ਚਿੰਤਾ :
ਸੂਬੇ ਦੇ ਜ਼ਿਆਦਾਤਰ ਸਕੂਲ ਸਵੇਰੇ 7:30 ਵਜੇ ਤੋਂ ਦੁਪਹਿਰ 12 ਵਜੇ ਤੱਕ ਇਕ ਸ਼ਿਫਟ ਵਿਚ ਚੱਲ ਰਹੇ ਹਨ, ਜਦਕਿ ਦੋ ਸ਼ਿਫਟਾਂ ਵਾਲੇ ਸਕੂਲਾਂ ਦੀ ਦੂਜੀ ਸ਼ਿਫਟ ਦੁਪਹਿਰ 2:30 ਤੋਂ ਸ਼ਾਮ 4 ਵਜੇ ਤੱਕ ਹੁੰਦੀ ਹੈ। ਸਵੇਰ ਵੇਲੇ ਧੁੰਦ ਕਾਰਨ ਮਾਪੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਫਿਕਰਮੰਦ ਦਿਖਾਈ ਦਿੱਤੇ।
ਸਕੂਲ ਅਧਿਆਪਕਾਂ ਨੇ ਵੀ ਇਸ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲਗਭਗ ਡੇਢ ਮਹੀਨੇ ਬਾਅਦ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ ਅਤੇ ਪੜ੍ਹਾਈ ਪ੍ਰਭਾਵਿਤ ਹੋਣ ਨਾਲ ਵਿਦਿਆਰਥੀਆਂ ਦੀ ਤਿਆਰੀ 'ਤੇ ਮਾੜਾ ਅਸਰ ਪੈ ਸਕਦਾ ਹੈ।
ਛੁੱਟੀਆਂ ਵਧਾਉਣ ਦੀ ਮੰਗ