ਸੀਨੀਅਰ ਕਾਂਗਰਸੀ ਆਗੂ ਵੱਲੋਂ ਬੈਠਕਾਂ ਦਾ ਸਿਲਸਿਲਾ ਸ਼ੁਰੂ
ਸੀਨੀਅਰ ਕਾਂਗਰਸੀ ਆਗੂ ਪਡਿਆਲਾ ਵੱਲੋਂ ਬੈਠਕਾਂ ਦਾ ਸਿਲਸਿਲਾ ਸ਼ੁਰੂ
Publish Date: Mon, 20 Apr 2026 05:50 PM (IST)
Updated Date: Mon, 20 Apr 2026 05:51 PM (IST)
ਸ਼੍ਰੀ ਗਣੇਸ਼, ਪੰਜਾਬੀ ਜਾਗਰਣ ਕੁਰਾਲੀ : ਪੰਜਾਬ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਰਾਜਨੀਤਿਕ ਆਗੂਆਂ ਵੱਲੋਂ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਕਾਰਨ ਹੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਵੀ ਬੈਠਕਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਿੰਡ ਹਸਨਪੁਰ ਵਿਚ ਬੈਠਕ ਦੌਰਾਨ ਵਾਸੀਆਂ ਨੂੰ ਸੰਬੋਧਨ ਕਰਦਿਆਂ ਪਡਿਆਲਾ ਨੇ ਕਿਹਾ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਪੰਜਾਬ ਵਿਚੋਂ ਨਸ਼ਾ, ਗੈਂਗਸਟਰਵਾਦ, ਬੇਰੁਜ਼ਗਾਰੀ ਦਾ ਖ਼ਾਤਮਾ ਹੋਵੇ ਅਤੇ ਪੰਜਾਬ ਵਿਚ ਮੁੜ ਸ਼ਾਂਤੀ ਬਹਾਲ ਹੋਵੇ ਤਾਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਸੱਤਾ ਵਿਚ ਲਿਆਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਕਈ ਵਾਅਦੇ ਕੀਤੇ ਪਰ ਹੁਣ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਤੇ ਲਗਭਗ ਚਾਰ ਲੱਖ ਕਰੋੜ ਰੁਪਏ ਦਾ ਕਰਜ਼ਾ ਚਾੜ ਦਿੱਤਾ ਹੈ, ਜਦਕਿ ਵਿਕਾਸ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਇਸ ਮੌਕੇ ਧਰਮਿੰਦਰ ਸਿੰਘ, ਰਾਜਵੀਰ ਸਿੰਘ, ਜਗਦੀਪ ਸਿੰਘ, ਗੁਰਕੀਰਤ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਸਤਵੀਰ ਸਿੰਘ, ਦਿਲਪ੍ਰੀਤ ਸਿੰਘ, ਤਰਨਜੀਤ ਸਿੰਘ, ਗੁਰਦੀਪ ਸਿੰਘ, ਗੁਰਦੀਪ ਸਿੰਘ ਪੰਚ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।