ਸ਼੍ੋਅਦ ਵੱਲੋਂ ਅਮਰਜੀਤ ਸਿੰਘ ਸਾਬਕਾ ਪੰਚ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਮਰਜੀਤ ਸਿੰਘ ਸਾਬਕਾ ਪੰਚ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਨਿਯੁਕਤ
Publish Date: Wed, 14 Jan 2026 07:12 PM (IST)
Updated Date: Wed, 14 Jan 2026 07:15 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਪੁਰਾਣੇ ਅਤੇ ਟਕਸਾਲੀ ਆਗੂ ਅਮਰਜੀਤ ਸਿੰਘ (ਸਾਬਕਾ ਪੰਚ) ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਮੁਹਾਲੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਵਿਸ਼ੇਸ਼ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਜਥੇਦਾਰ ਅਤੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਅਮਰਜੀਤ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜਥੇਦਾਰ ਸੋਹਾਣਾ ਨੇ ਕਿਹਾ ਕਿ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਆਗੂਆਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ ਅਤੇ ਅਮਰਜੀਤ ਸਿੰਘ ਦੀ ਨਿਯੁਕਤੀ ਨਾਲ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਆਪਣੀ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਮਰਜੀਤ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਬਲਵਿੰਦਰ ਸਿੰਘ ਲਖਨੌਰ, ਬਲਜੀਤ ਸਿੰਘ ਦੈੜੀ, ਜਸਪ੍ਰੀਤ ਸਿੰਘ ਪੰਚ, ਸੁਰਜੀਤ ਸਿੰਘ ਲਖਨੌਰ, ਕਰਮਜੀਤ ਸਿੰਘ ਨੰਬਰਦਾਰ ਮੌਲੀ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।