ਚੱਪੜਚਿੜੀ ਤੋਂ ਸਰਹਿੰਦ ਫਤਿਹ ਮਾਰਚ ਖਾਲਸਾਈ ਜਾਹੋ-ਜਲਾਲ ਨਾਲ ਸ਼ੁਰੂ, ਜਥੇਦਾਰ ਕੁਲਦੀਪ ਸਿੰਘ ਗੜਗੱਜ ਵੀ ਪਹੁੰਚੇ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਤੋਂ ਅਲੌਕਿਕ ਨਗਰ ਕੀਰਤਨ ਦੇ ਰੂਪ ਵਿੱਚ ਸਰਹਿੰਦ ਫਤਿਹ ਮਾਰਚ ਕੱਢਿਆ ਗਿਆ। ਜਿਸ ਵਿੱਚ ਸੰਗਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ ਭਰੀ। 96 ਕਰੋੜੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਫਤਿਹ ਮਾਰਚ ਵਿੱਚ ਸ਼ਾਮਲ ਹੋਏ।
Publish Date: Tue, 12 May 2026 11:32 AM (IST)
Updated Date: Tue, 12 May 2026 11:36 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਚੱਪੜਚਿੜੀ ਤੋਂ ਅਲੌਕਿਕ ਨਗਰ ਕੀਰਤਨ ਦੇ ਰੂਪ ਵਿੱਚ ਸਰਹਿੰਦ ਫਤਿਹ ਮਾਰਚ ਕੱਢਿਆ ਗਿਆ। ਜਿਸ ਵਿੱਚ ਸੰਗਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੀ ਹਾਜ਼ਰੀ ਭਰੀ।
96 ਕਰੋੜੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵੀ ਫਤਿਹ ਮਾਰਚ ਵਿੱਚ ਸ਼ਾਮਲ ਹੋਏ।
![naidunia_image]()
ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਫਤਿਹ ਮਾਰਚ ਸ਼ੁਰੂ ਹੋਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਵਤਾਰ ਸਿੰਘ ਰਿਆ, ਐੱਸ.ਜੀ.ਪੀ.ਸੀ. ਦੇ ਸਾਬਕਾ ਮੀਤ ਸਕੱਤਰ ਅਵਤਾਰ ਸਿੰਘ ਸੈਂਪਲਾ, ਐੱਸ.ਜੀ.ਪੀ.ਸੀ. ਦੇ ਮੈਨੇਜਰ ਸੁਖਵਿੰਦਰ ਸਿੰਘ, ਅਕਾਲੀ ਆਗੂ ਪਰਮਜੀਤ ਸਿੰਘ ਕਾਹਲੋ, ਕਮਲਜੀਤ ਸਿੰਘ ਰੂਬੀ, ਅਜੈਪਾਲ ਸਿੰਘ ਮਿੱਡੂਖੇੜਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਪਰਮਜੀਤ ਸਿੰਘ ਗਿੱਲ, ਗੁਰਦੁਆਰਾ ਸਿੰਘ ਸਭਾ ਫੇਜ਼-11 ਦੇ ਪ੍ਰਧਾਨ ਜਗਦੀਸ਼ ਸਿੰਘ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਚੱਪੜਚਿੜੀ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ ਤੇ ਸੋਹਨ ਸਿੰਘ, ਗੁਰਮੇਲ ਸਿੰਘ ਅਤੇ ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਅਤੇ ਪਤਵੰਤੇ ਹਾਜ਼ਰ ਸਨ।