ਪਿੰਡ ਭਾਂਖਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਅੱਖਾਂ ਅਤੇ ਦੰਦਾਂ ਦਾ ਜਾਂਚ ਕੈਂਪ ਸਫਲਤਾਪੂਰਵਕ ਸੰਪੰਨ
ਸਮਾਜ ਸੇਵੀ ਭੁਪਿੰਦਰ ਸਿੰਘ ਵੱਲੋਂ ਪਿੰਡ ਭਾਂਖਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਅੱਖਾਂ ਅਤੇ ਦੰਦਾਂ ਦਾ ਜਾਂਚ ਕੈਂਪ ਸਫਲਤਾਪੂਰਵਕ ਸੰਪੰਨ
Publish Date: Wed, 05 Nov 2025 05:58 PM (IST)
Updated Date: Wed, 05 Nov 2025 06:01 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਸਮਾਜ ਸੇਵੀ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਸਰਦਾਰ ਭੁਪਿੰਦਰ ਸਿੰਘ ਵੱਲੋਂ ਪਿੰਡ ਭਾਂਖਰਪੁਰ ਸਥਿਤ ਗੁਰਦੁਆਰਾ ਬਾਬੇ ਸਾਹਿਬ ਵਿਖੇ ਇਕ ਵਿਸ਼ਾਲ ਅਤੇ ਮੁਫ਼ਤ ਅੱਖਾਂ ਅਤੇ ਦੰਦਾਂ ਦਾ ਜਾਂਚ ਕੈਂਪ ਲਾਇਆ ਗਿਆ। ਇਸ ਕੈਂਪ ’ਚ ਖੇਤਰ ਦੇ ਵੱਡੀ ਗਿਣਤੀ ਲੋਕਾਂ ਨੇ ਆਪਣੀਆਂ ਅੱਖਾਂ ਅਤੇ ਦੰਦਾਂ ਦੀ ਜਾਂਚ ਕਰਵਾਈ ਅਤੇ ਇਸ ਉਪਰਾਲੇ ਦਾ ਲਾਭ ਚੁੱਕਿਆ। ਕੈਂਪ ਦਾ ਉਦੇਸ਼ ਲੋੜਵੰਦਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ। ਇਸ ਮੌਕੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਅਤੇ ਦੰਦਾਂ ਦੀ ਮੁਫ਼ਤ ਜਾਂਚ ਕੀਤੀ ਗਈ। ਇਸ ਦੌਰਾਨ ਲੋੜ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਪਿੰਡ ਭਾਂਖਰਪੁਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਬਜ਼ੁਰਗ, ਔਰਤਾਂ ਅਤੇ ਬੱਚੇ ਇਸ ਕੈਂਪ ਵਿੱਚ ਪਹੁੰਚੇ। ਸਮਾਜ ਸੇਵੀ ਭੁਪਿੰਦਰ ਸਿੰਘ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ ਅਤੇ ਉਹ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰੱਖਣਗੇ। ਉਨ੍ਹਾਂ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਪਿੰਡ ਵਾਸੀਆਂ ਅਤੇ ਗੁਰਦੁਆਰਾ ਕਮੇਟੀ ਦਾ ਧੰਨਵਾਦ ਕੀਤਾ। ਇਸ ਨੇਕ ਕਾਰਜ ਲਈ ਇਲਾਕਾ ਨਿਵਾਸੀਆਂ ਵੱਲੋਂ ਸਮਾਜ ਸੇਵੀ ਭੁਪਿੰਦਰ ਸਿੰਘ ਦੀ ਭਰਪੂਰ ਸ਼ਲਾਘਾ ਕੀਤੀ ਗਈ।