ਸੋਨਮ ਚੌਧਰੀ ਨੇ ਏਡੀਸੀ ਵਜੋਂ ਅਹੁਦਾ ਸੰਭਾਲਿਆ
ਗੁਰਮੀਤ ਸਿੰਘ ਸ਼ਾਹੀ, ਐੱਸਏਐੱਸ ਨਗਰ : ਸ੍ਰੀਮਤੀ ਸੋਨਮ ਚੌਧਰੀ, ਜੋ ਕਿ 2014 ਬੈਚ ਦੇ ਪੀਸੀਐੱਸ ਅਧਿਕਾਰੀ ਹਨ, ਵਲੋਂ ਅੱ
Publish Date: Thu, 26 Oct 2023 07:31 PM (IST)
Updated Date: Thu, 26 Oct 2023 07:31 PM (IST)
ਗੁਰਮੀਤ ਸਿੰਘ ਸ਼ਾਹੀ, ਐੱਸਏਐੱਸ ਨਗਰ : ਸ੍ਰੀਮਤੀ ਸੋਨਮ ਚੌਧਰੀ, ਜੋ ਕਿ 2014 ਬੈਚ ਦੇ ਪੀਸੀਐੱਸ ਅਧਿਕਾਰੀ ਹਨ, ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਐੱਸਏਐੱਸ ਨਗਰ ਦਾ ਚਾਰਜ ਸੰਭਾਲਿਆ ਗਿਆ।
ਉਨ੍ਹਾਂ ਇਸ ਤੋਂ ਪਹਿਲਾਂ ਬਤੌਰ ਜੁਆਇੰਟ ਕਮਿਸ਼ਨਰ, ਲੁਧਿਆਣਾ ਵਿਖੇ ਸੇਵਾ ਨਿਭਾਈ ਹੈ। ਜੁਆਇਨ ਕਰਨ ਤੋਂ ਪਹਿਲਾਂ ਉਨ੍ਹਾਂ ਡੀਸੀ ਆਸ਼ਿਕਾ ਜੈਨ ਨੂੰ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਰਸਮੀ ਗੱਲਬਾਤ ਦੌਰਾਨ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਨੁਸਾਰ ਆਪਣੀ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਨਿਭਾਉਣ ਦੀ ਵਚਨਬੱਧਤਾ ਪ੍ਰਗਟਾਈ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਵਿਕਾਸ ਪ੍ਰਰਾਜੈਕਟਾਂ, ਨਾਗਰਿਕ ਪੱਖੀ ਸੇਵਾਵਾਂ ਅਤੇ ਭਲਾਈ ਸਕੀਮਾਂ ਨੂੰ ਹਾਂ-ਪੱਖੀ ਹੁਲਾਰਾ ਦੇ ਕੇ ਵਧੀਆਂ ਨਤੀਜੇ ਦੇਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ ਅਨੁਸਾਰ ਕੰਮ ਕਰਨਗੇ ਅਤੇ ਆਪਣੀਆਂ ਸੇਵਾਵਾਂ ਨਿਭਾਉਣਗੇ।