ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਸਰਕਾਰੀ ਸਮਾਰਟ ਸਕੂਲ ਤੋਗਾ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਸਰਕਾਰੀ ਸਮਾਰਟ ਸਕੂਲ ਤੋਗਾ ਵਿਖੇ ਵਿਸ਼ੇਸ਼ ਜਾਗਰੂਕਤਾ ਮੁਹਿੰਮ
Publish Date: Wed, 05 Nov 2025 06:24 PM (IST)
Updated Date: Wed, 05 Nov 2025 06:25 PM (IST)
ਗੁਰਪ੍ਰੀਤ ਸਿੰਘ ਮਨੀ ਸੁਮਨ ਪੰਜਾਬੀ ਜਾਗਰਣ ਮੁੱਲਾਂਪੁਰ ਗਰੀਬਦਾਸ : ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫ਼ਸਰ, ਮਾਜਰੀ, ਡਾ. ਰਮਨ ਕਰੋੜੀਆ ਦੀ ਅਗਵਾਈ ਹੇਠ ਪਿੰਡ ਤੋਗਾ ਦੇ ਸਰਕਾਰੀ ਮਿਡਲ ਸਮਾਰਟ ਸਕੂਲ ਵਿਖੇ ਸੀ.ਆਰ.ਐੱਮ. (CRM) ਸਕੀਮ ਤਹਿਤ ਸਕੂਲ ਮੋਬੀਲਾਈਜ਼ੇਸ਼ਨ ਕਰਵਾਈ ਗਈ। ਇਸ ਜਾਗਰੂਕਤਾ ਪ੍ਰੋਗਰਾਮ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਸੋਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਅਤੇ ਜ਼ਮੀਨ ਦੇ ਨੁਕਸਾਨਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦੇ ਕਵਿਤਾ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਪਰਾਲੀ ਪ੍ਰਬੰਧਨ ਪ੍ਰਤੀ ਆਪਣੀ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ। ਅੰਤ ਵਿੱਚ, ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਪਰਾਲੀ ਨਾ ਸਾੜਨ ਦਾ ਸੰਕਲਪ ਲਿਆ।