ਪੀਐੱਚਸੀ ਘੜੂਆਂ ’ਚ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
ਪੀਐੱਚਸੀ ਘੜੂਆਂ ਵਿਖੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
Publish Date: Mon, 11 May 2026 06:31 PM (IST)
Updated Date: Mon, 11 May 2026 06:33 PM (IST)

ਮਹਿਰਾ, ਪੰਜਾਬੀ ਜਾਗਰਣ ਖਰੜ : ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂਆਂ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਬਲਾਕ ਘੜੂਆਂ ਦੇ ਉਨ੍ਹਾਂ ਸਿਹਤ ਕੇਂਦਰਾਂ ਦੇ ਸਟਾਫ਼ ਨੂੰ ਸਨਮਾਨਿਤ ਕਰਨ ਲਈ ਰੱਖਿਆ ਗਿਆ ਸੀ, ਜਿਨ੍ਹਾਂ ਨੇ ਕੌਮੀ ਪੱਧਰ ’ਤੇ ਨੈਸ਼ਨਲ ਕੁਆਲਿਟੀ ਐਸ਼ੋਰੈਂਸ ਸਟੈਂਡਰਡ ਪ੍ਰਮਾਣੀਕਰਨ ਹਾਸਲ ਕਰ ਕੇ ਮਿਆਰੀ ਸਿਹਤ ਸੇਵਾਵਾਂ ਵਿਚ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੂੰ ਉਨ੍ਹਾਂ ਦੇ ਨਿਰੰਤਰ ਸਹਿਯੋਗ ਲਈ ਯਾਦਗਾਰੀ ਚਿੰਨ੍ਹ (ਮੋਮੈਂਟੋ) ਭੇਟ ਕੀਤਾ ਗਿਆ। ਇਸ ਦੌਰਾਨ ਬਲਾਕ ਦੇ ਸਨਮਾਨਿਤ ਕੀਤੇ ਗਏ ਕੇਂਦਰਾਂ ਵਿਚ ਆਯੁਸ਼ਮਾਨ ਅਰੋਗਿਆ ਕੇਂਦਰ ਬੱਤਾ, ਦੇਵੀਨਗਰ, ਚੰਦੋਂ, ਨਵਾਂ ਸ਼ਹਿਰ ਬਡਾਲੀ, ਕੁਰੜੀ, ਗੜਾਂਗਾ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਰਿਤੂ, ਜ਼ਿਲ੍ਹਾ ਟੀਮ ਤੋਂ ਰੁਪਿੰਦਰ ਕੌਰ ਅਤੇ ਬਲਾਕ ਨੋਡਲ ਅਫ਼ਸਰ ਡਾ. ਹਰਦੀਪ ਕੌਰ ਨੂੰ ਵੀ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਯੋਗਦਾਨ ਲਈ ਟਰਾਫ਼ੀਆਂ ਅਤੇ ਪ੍ਰਸ਼ੰਸਾ ਪੱਤਰਾਂ ਨਾਲ ਨਿਵਾਜਿਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਐੱਸਐੱਮਓ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਸਮੂਹ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਯੁਸ਼ਮਾਨ ਅਰੋਗਿਆ ਕੇਂਦਰਾਂ ਦੁਆਰਾ ਇਹ ਪ੍ਰਾਪਤੀ ਸਾਂਝੀਆਂ ਕੋਸ਼ਿਸ਼ਾਂ ਦਾ ਸਿੱਟਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਜ਼ਨ ਤਹਿਤ ਹਰ ਪੇਂਡੂ ਖੇਤਰ ਵਿਚ ਇਨ੍ਹਾਂ ਕੇਂਦਰਾਂ ਰਾਹੀਂ ਵਿਸ਼ਵ-ਪੱਧਰੀ ਸਿਹਤ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਪਰਮਿੰਦਰ ਸਿੰਘ, ਡਾ. ਸਰੋਜ, ਡਾ. ਰਮਨ, ਬੀਈਈ ਬਲਜਿੰਦਰ ਸਿੰਘ, ਸਾਹਿਲ ਸੁਖੇਰਾ, ਸਟਾਫ਼ ਨਰਸ ਅਮਨਿੰਦਰ ਕੌਰ, ਰਿਸ਼ਮਜੀਤ ਕੌਰ ਅਤੇ ਬਲਾਕ ਦੇ ਹੋਰ ਸਮੂਹ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ਼ ਮੈਂਬਰ ਉੱਚੇਚੇ ਤੌਰ ’ਤੇ ਹਾਜ਼ਰ ਸਨ।