ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
Publish Date: Mon, 09 Mar 2026 09:33 PM (IST)
Updated Date: Mon, 09 Mar 2026 09:36 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਸਥਾਨਕ ਸਹਿਜ ਕਲੱਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਸ਼ਹਿਰ ਦੇ ਦਿਵਾਨ ਹੋਟਲ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਔਰਤਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਚਰਚਾ ਕੀਤੀ ਗਈ। ਇਸ ਪ੍ਰੋਗਰਾਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੀਵਰੇਜ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਪਰਮਿੰਦਰ ਕੌਰ (ਪਰਮ ਬੁਟੀਕ) ਵਿਸ਼ੇਸ਼ ਤੌਰ ਤੇ ਮਹਿਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿਚ ਇਲਾਕੇ ਦੀਆਂ ਲਗਭਗ 50 ਔਰਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਮੁੱਖ ਮਹਿਮਾਨ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਹਿਜ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੀਆਂ ਹਨ। ਅਜਿਹੇ ਪ੍ਰੋਗਰਾਮ ਔਰਤਾਂ ਦੇ ਆਤਮ-ਵਿਸ਼ਵਾਸ ਨੂੰ ਹੋਰ ਵਧਾਉਂਦੇ ਹਨ। ਕਲੱਬ ਦੇ ਪ੍ਰਬੰਧਕਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਸਮਾਜਿਕ ਕਾਰਜ ਜਾਰੀ ਰੱਖਣ ਦਾ ਅਹਿਦ ਲਿਆ। ਇਸ ਮੌਕੇ ਕੁਲਦੀਪ ਕੌਰ, ਮਨਦੀਪ ਕੌਰ ਬਾਜਵਾ, ਗਗਨਦੀਪ ਕੌਰ, ਹਰਦੀਪ ਕੌਰ ਗਿੱਲ, ਹਰਪ੍ਰੀਤ ਕੌਰ, ਪੁਸ਼ਪਾ ਸਿੰਘ, ਕੁਲਵੀਰ ਕੌਰ, ਮਨਦੀਪ ਕੌਰ, ਮੀਨਾ ਕੌਰ, ਗਗਨਦੀਪ ਕੌਰ, ਗੁਰਦੀਪ ਕੌਰ, ਕਮਲਜੀਤ ਕੌਰ, ਮਨਜੀਤ ਕੌਰ, ਰੀਟਾ ਰਾਣੀ, ਕਿਰਤੀ ਜਿੰਦਲ, ਰਾਜਿੰਦਰ ਕੌਰ, ਅੰਜਲੀ ਗੁਪਤਾ, ਵਿਭੂਤੀ ਚੌਧਰੀ, ਸੁਨੀਤਾ, ਸਿਮਰਨ ਅਤੇ ਛੋਟੀ ਬੱਚੀ ਸਹਿਜਪ੍ਰੀਤ ਕੌਰ ਪੂਨੀਆ ਨੂੰ ਚਾਈਲਡ ਆਰਟਿਸਟ ਵਜੋਂ ਸਨਮਾਨਿਤ ਕੀਤਾ ਗਿਆ।