ਖੇਡਾਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬੇਹੱਦ ਜ਼ਰੂਰੀ : ਰਾਣਾ ਗਿੱਲ
ਖੇਡਾਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬੇਹਦ ਜ਼ਰੂਰੀ :- ਰਾਣਾ ਗਿੱਲ
Publish Date: Sun, 16 Nov 2025 06:42 PM (IST)
Updated Date: Sun, 16 Nov 2025 06:44 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਸਰਬੱਤ ਦਾ ਭਲਾ ਵੈਲਫੇਅਰ ਸੁਸਾਇਟੀ ਵੱਲੋਂ ਸਮਾਜ ’ਚ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਇਕ ਬੱਚਿਆਂ ਦਾ ਖੇਡ ਮੇਲਾ ਵਾਰਡ ਨੰ. 12 ਦੇਸੂਮਾਜਰਾ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿਚ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਸ਼ਿਰਕਤ ਕੀਤੀ। ਰਾਣਾ ਗਿੱਲ ਨੇ ਸਮੁੱਚੀ ਪ੍ਰਬੰਧਕੀ ਕਮੇਟੀ ਦਾ ਇਸ ਨੇਕ ਉਪਰਾਲੇ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲੇ ਬੱਚਿਆਂ ਲਈ ਬਹੁਤ ਜ਼ਰੂਰੀ ਹਨ ਹਨ ਤਾਂ ਕਿ ਬੱਚੇ ਮੋਬਾਈਲ ਫੋਨਾਂ ਦੀ ਵਰਤੋਂ ਘੱਟ ਕਰਕੇ ਖੇਡ ਗਰਾਊਂਡਾਂ ਨਾਲ ਜੁੜਨ, ਜਿਸ ਨਾਲ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਸਹੀ ਢੰਗ ਨਾਲ ਹੋ ਸਕੇ। ਇਸ ਪ੍ਰੋਗਰਾਮ ਦਾ ਮਕਸਦ ਬੱਚਿਆਂ ਵਿਚ ਸਿਹਤਮੰਦ ਮੁਕਾਬਲੇ ਦੀ ਭਾਵਨਾ ਜਗਾਉਣਾ, ਉਨ੍ਹਾਂ ਨੂੰ ਤੰਦਰੁਸਤੀ ਵੱਲ ਪ੍ਰੇਰਿਤ ਕਰਨਾ ਅਤੇ ਸਮਾਜ ਵਿਚ ਏਕਤਾ ਦਾ ਸੰਦੇਸ਼ ਦੇਣਾ ਹੈ। ਇਸ ਮੌਕੇ ਪ੍ਰਧਾਨ ਭਜਨ ਸਿੰਘ, ਹਰਵਿੰਦਰ ਸਿੰਘ, ਸਕੱਤਰ ਭਰਪੂਰ ਸਿੰਘ, ਖ਼ਜ਼ਾਨਚੀ ਵਿਜੇ ਖੰਨਾ, ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ, ਸਰਪ੍ਰਸਤ ਅਮਰਜੀਤ ਸਿੰਘ ਫ਼ੌਜੀ ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ’ਚ ਹਾਜ਼ਰ ਸਨ।