ਸੁਖਬੀਰ ਬਾਦਲ ਨੇ ਅਦਾਲਤ ’ਚ ਨਿੱਜੀ ਪੇਸ਼ੀ ਤੋਂ ਛੋਟ ਲਈ ਦਿੱਤੀ ਅਰਜ਼ੀ
ਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਦਾਇਰ ਕੀਤੀ ਇਸ ਅਰਜ਼ੀ ’ਚ ਅਦਾਲਤ ਤੋਂ ਬੇਨਤੀ ਕੀਤੀ ਗਈ ਕਿ ਨਿਆਂ ਦੇ ਹਿਤ ’ਚ ਅੱਜ ਦੀ ਤਰੀਕ ਲਈ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਜਾਵੇ। ਅਦਾਲਤ ਨੇ ਅਰਜ਼ੀ ਮਨਜ਼ੂਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਫ਼ਰਵਰੀ ਲਈ ਨਿਰਧਾਰਿਤ ਕਰ ਦਿੱਤੀ ਹੈ।
Publish Date: Tue, 17 Feb 2026 08:51 AM (IST)
Updated Date: Tue, 17 Feb 2026 08:53 AM (IST)

ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ: ਜ਼ਿਲ੍ਹਾ ਅਦਾਲਤ ’ਚ ਚੱਲ ਰਹੇ ਰਾਜਿੰਦਰ ਸਿੰਘ ਬਨਾਮ ਸੁਖਬੀਰ ਸਿੰਘ ਬਾਦਲ ਤੇ ਹੋਰ ਮਾਮਲੇ ’ਚ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਅਰਜ਼ੀ ’ਚ ਕਿਹਾ ਗਿਆ ਕਿ ਮਾਮਲਾ ਅੱਜ ਸੁਣਵਾਈ ਲਈ ਲੱਗਿਆ ਹੋਇਆ ਹੈ ਪਰ ਮੁਲਜ਼ਮ ਦਾ ਪਿੰਡ ਬਾਦਲ ’ਚ ਹੋਣ ਵਾਲੀ ਪਹਿਲਾਂ ਤੋਂ ਨਿਰਧਾਰਿਤ ਇਕ ਮਹੱਤਵਪੂਰਨ ਮੀਟਿੰਗ ’ਚ ਸ਼ਾਮਲ ਹੋਣਾ ਲਾਜ਼ਮੀ ਹੈ। ਅਰਜ਼ੀ ਮੁਤਾਬਕ ਇਸ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਹੋਰ ਪ੍ਰਮੁੱਖ ਵਿਅਕਤੀ ਪੰਜਾਬ ਨਾਲ ਸੰਬੰਧਤ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨਗੇ। ਅਰਜ਼ੀ ’ਚ ਇਹ ਵੀ ਦਰਸਾਇਆ ਗਿਆ ਕਿ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਰਾਜਾਂ ਤੋਂ ਵੱਡੀ ਗਿਣਤੀ ’ਚ ਲੋਕ ਮੀਟਿੰਗ ’ਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ, ਇਸ ਲਈ ਉਨ੍ਹਾਂ ਦਾ ਉੱਥੇ ਹੋਣਾ ਬੇਹੱਦ ਜ਼ਰੂਰੀ ਹੈ। ਅਰਜ਼ੀ ’ਚ ਅਦਾਲਤ ਨੂੰ ਭਰੋਸਾ ਦਿਵਾਇਆ ਗਿਆ ਕਿ ਮੁਲਜ਼ਮ ਅਗਲੀ ਤਰੀਕ ਨੂੰ ਹਰ ਹਾਲਤ ’ਚ ਪੇਸ਼ ਹੋਣਗੇ। ਵਕੀਲ ਰਾਜੇਸ਼ ਕੁਮਾਰ ਰਾਏ ਰਾਹੀਂ ਦਾਇਰ ਕੀਤੀ ਇਸ ਅਰਜ਼ੀ ’ਚ ਅਦਾਲਤ ਤੋਂ ਬੇਨਤੀ ਕੀਤੀ ਗਈ ਕਿ ਨਿਆਂ ਦੇ ਹਿਤ ’ਚ ਅੱਜ ਦੀ ਤਰੀਕ ਲਈ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਜਾਵੇ। ਅਦਾਲਤ ਨੇ ਅਰਜ਼ੀ ਮਨਜ਼ੂਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 27 ਫ਼ਰਵਰੀ ਲਈ ਨਿਰਧਾਰਿਤ ਕਰ ਦਿੱਤੀ ਹੈ।