ਸੁਖਪਾਲ ਖਹਿਰਾ ਨੇ ਚੁੱਕੇ ਸਵਾਲ: ਕੀ ਅਸਤੀਫ਼ੇ ਨਾਲ ਧੋਤੇ ਜਾਣਗੇ ਭ੍ਰਿਸ਼ਟਾਚਾਰ ਦੇ ਦਾਗ? ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ
ਵਿਵਾਦਤ ਵੀਡਿਓ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਦਿੱਤੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਦਿਆਂ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕੀਤੇ।
Publish Date: Sat, 21 Mar 2026 01:13 PM (IST)
Updated Date: Sat, 21 Mar 2026 01:17 PM (IST)

ਚੰਡੀਗੜ੍ਹ: ਵਿਵਾਦਤ ਵੀਡਿਓ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲੈ ਲਿਆ ਹੈ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਦੇ ਦਿੱਤੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਨੇ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸਾਂਝਾ ਕਰਦਿਆਂ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕੀਤੇ।
ਹੁਣ ਨਾਲ ਹੀ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਤੁਰੰਤ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਖਹਿਰਾ ਨੇ ਦੋਸ਼ ਲਗਾਇਆ ਕਿ DM ਵੇਅਰਹਾਊਸਿੰਘ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਰੰਧਾਵਾ ਨੂੰ ਮਾਨਸਿਕ ਤੇ ਸਰੀਰਕ ਤੌਰ 'ਤੇ ਤਸੀਹੇ ਦਿੱਤੇ ਗਏ ਸਨ, ਜਿਸ ਕਾਰਨ ਉਨ੍ਹਾਂ ਖੁਦਕੁਸ਼ੀ ਕੀਤੀ। ਉਨ੍ਹਾਂ ਕਿਹਾ ਕਿ ਗਗਨਦੀਪ ਰੰਧਾਵਾ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਮੰਤਰੀ ਦਾ ਨਾਂ ਵੀ ਲਿਆ ਸੀ। ਖਹਿਰਾ ਨੇ ਭਗਵੰਤ ਮਾਨ ਤੇ ਪੰਜਾਬ ਪੁਲਿਸ ਤੋਂ ਦੋਸ਼ੀ ਮੰਤਰੀ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਵੀ ਮੰਗ ਕੀਤੀ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਨਾ ਕੀਤੀ ਗਈ ਤਾਂ ਪੁਲਿਸ ਦੀ ਨਿਰਪੱਖਤਾ 'ਤੇ ਸਵਾਲ ਖੜ੍ਹੇ ਹੋਣਗੇ।
ਕੀ ਹੈ ਪੂਰਾ ਮਾਮਲਾ?
ਇਹ ਵਿਵਾਦ ਪੰਜਾਬ ਵੇਅਰ ਹਾਊਸ ਦੇ ਅੰਮ੍ਰਿਤਸਰ ਵਿੱਚ ਤੈਨਾਤ ਜ਼ਿਲ੍ਹਾ ਅਧਿਕਾਰੀ ਗਗਨ ਰੰਧਾਵਾ ਦੀ ਇੱਕ ਵੀਡੀਓ ਤੋਂ ਸ਼ੁਰੂ ਹੋਇਆ। ਵੀਡੀਓ ਵਿੱਚ ਗਗਨ ਰੰਧਾਵਾ ਨੇ ਕਥਿਤ ਤੌਰ 'ਤੇ ਮੰਤਰੀ ਲਾਲਜੀਤ ਭੁੱਲਰ 'ਤੇ ਰਿਸ਼ਵਤ ਮੰਗਣ ਅਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਸਨ। ਰੰਧਾਵਾ ਨੇ ਆਪਣੀ 'ਆਖ਼ਰੀ ਵੀਡੀਓ' ਵਿੱਚ ਸਲਫਾਸ ਖਾ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।
CM ਮਾਨ ਨੂੰ ਲਾਲਜੀਤ ਸਿੰਘ ਭੁੱਲਰ ਦੀ ਖ਼ਾਸ ਅਪੀਲ
ਵਾਹਿਗੁਰੂ ਜੀ 🙏
ਦਾਸ ਉੱਪਰ ਜੋ ਇਲਜ਼ਾਮ ਲੱਗ ਰਹੇ ਨੇ ਉਹ ਬਿਲਕੁਲ ਬੇਬੁਨਿਆਦ ਅਤੇ ਝੂਠੇ ਨੇ ਪਰ ਸਾਡੀ ਪਾਰਟੀ ਹਮੇਸ਼ਾ ਸੱਚ ਦਾ ਸਾਥ ਦਿੰਦੀ ਹੈ ਤੇ ਹਮੇਸ਼ਾ ਸੱਚ ਦੇ ਨਾਲ ਖੜ੍ਹਦੀ ਹੈ, ਇਸ ਲਈ ਮੇਰੇ 'ਤੇ ਜੋ ਇਲਜ਼ਾਮ ਲੱਗੇ ਨੇ ਮੈਂ ਚਾਹੁੰਦਾ ਹਾਂ ਉਹਨਾਂ ਇਲਜ਼ਾਮਾਂ ਦੀ ਸਹੀ ਤਰੀਕੇ ਦੇ ਨਾਲ ਜਾਂਚ ਹੋਵੇ ਤਾਂ ਕਿ ਸਹੀ ਫੈਸਲਾ ਬਾਹਰ ਆ ਸਕੇ। ਇਸ ਕਰਕੇ ਜਿੰਨੀ ਦੇਰ ਤੱਕ ਇਹ ਜਾਂਚ ਪੂਰੀ ਨਹੀਂ ਹੋ ਜਾਂਦੀ ਮੈਂ ਪਾਰਟੀ ਨੂੰ ਬੇਨਤੀ ਕਰਾਂਗਾ ਅਤੇ ਸਾਡੇ ਮਾਨਯੋਗ ਮੁੱਖ ਮੰਤਰੀ ਨੂੰ ਬੇਨਤੀ ਕਰਾਂਗਾ ਕਿ ਮੇਰਾ ਮੰਤਰੀ ਅਹੁਦੇ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਤਾਂ ਕਿ ਇਸ ਮਾਮਲੇ ਵਿੱਚ ਮੇਰਾ ਮੰਤਰੀ ਅਹੁਦੇ ਕੋਈ ਉੜੀਕਾ ਨਾ ਬਣੇ ਅਤੇ ਇਸ ਮਾਮਲੇ ਦੀ ਸਹੀ ਜਾਂਚ ਹੋਵੇ ਸੋ ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨੂੰ ਭੇਜ ਰਿਹਾ ਹਾਂ ਤਾਂ ਜੋ ਅੱਗੇ ਇਸ ਮਾਮਲੇ ਦੀ ਸਹੀ ਜਾਂਚ ਹੋ ਸਕੇ। ਧੰਨਵਾਦ