ਭਾਜਪਾ ਦਫ਼ਤਰ ’ਤੇ ਹਮਲੇ ਦੇ ਮਾਮਲੇ ’ਚ ਸੁਨੀਲ ਜਾਖੜ ਨੇ SSP ਨੂੰ ਦਿੱਤਾ ਮੰਗ ਪੱਤਰ, ‘ਆਪ’ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ
ਪੰਜਾਬ ਬੀ.ਜੇ.ਪੀ. ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸੋਮਵਾਰ ਨੂੰ ਜ਼ੀਰਕਪੁਰ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਮੋਹਾਲੀ ਦੇ ਐੱਸ.ਐੱਸ.ਪੀ. ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
Publish Date: Tue, 12 May 2026 12:23 PM (IST)
Updated Date: Tue, 12 May 2026 12:27 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੋਹਾਲੀ। ਪੰਜਾਬ ਬੀ.ਜੇ.ਪੀ. ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਸੋਮਵਾਰ ਨੂੰ ਜ਼ੀਰਕਪੁਰ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਮੋਹਾਲੀ ਦੇ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਹਮਲੇ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।