ਉਮੀਦਵਾਰ ਰੇਨੂਕਾ ਧੀਮਾਨ ਲਈ ਸਮਰਥਕ ਚੋਣ ਪ੍ਰਚਾਰ ਲਈ ਜੁਟੇ
ਉਮੀਦਵਾਰ ਰੇਨੁਕਾ ਧੀਮਾਨ ਲਈ ਸਮਰੱਥਕ ਚੋਣ ਪ੍ਰਚਾਰ ਲਈ ਜੁਟੇ।
Publish Date: Mon, 18 May 2026 07:28 PM (IST)
Updated Date: Mon, 18 May 2026 07:30 PM (IST)

ਜੇਐੱਸ ਕਲੇਰ, ਪੰਜਾਬੀ ਜਾਗਰਣ ਜ਼ੀਰਕਪੁਰ : ਨਗਰ ਕੌਂਸਲ ਦੇ 31 ਵਾਰਡਾਂ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦਾ ਮਾਹੌਲ ਹੁਣ ਪੂਰੀ ਤਰ੍ਹਾਂ ਗਰਮਾ ਗਿਆ ਹੈ। ਨਾਮਜ਼ਦਗੀਆਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸਾਰੇ ਉਮੀਦਵਾਰ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਵਿਚ ਜੁਟ ਗਏ ਹਨ ਅਤੇ ਵੋਟਰਾਂ ਨੂੰ ਆਪਣੇ ਹੱਕ ਵਿਚ ਕਰਨ ਲਈ ਪੂਰੀ ਤਾਕਤ ਲਾ ਰਹੇ ਹਨ। ਇਸੇ ਤਹਿਤ ਵਾਰਡ ਨੰ. 30 ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੇਨੁਕਾ ਧੀਮਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਰੇਨੂਕਾ ਧੀਮਾਨ ਦੇ ਚੋਣ ਪ੍ਰਚਾਰ ਦੀ ਕਮਾਨ ਜਸਪਾਲ ਸਿੰਘ ਸਰਪੰਚ ਨੇ ਸੰਭਾਲੀ ਹੋਈ ਹੈ। ਚੋਣ ਪ੍ਰਚਾਰ ਦੌਰਾਨ ਜਸਪਾਲ ਸਿੰਘ ਸਰਪੰਚ ਨੇ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਸਾਰੇ ਵਾਰਡਾਂ ਲਈ ਉਮੀਦਵਾਰਾਂ ਦੀ ਚੋਣ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕੀਤੀ ਗਈ ਹੈ ਅਤੇ ਪਾਰਟੀ ਵੱਲੋਂ ਯੋਗ, ਇਮਾਨਦਾਰ ਅਤੇ ਲੋਕ ਸੇਵਾ ਲਈ ਸਮਰਪਤ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਜਸਪਾਲ ਸਿੰਘ ਸਰਪੰਚ ਨੇ ਕਿਹਾ ਕਿ ਜ਼ੀਰਕਪੁਰ ਸ਼ਹਿਰ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਵਚਨਬੱਧ ਰਿਹਾ ਹੈ। ਇਸ ਮੌਕੇ ਜਤਿੰਦਰ ਧੀਮਾਨ, ਸੁਰਿੰਦਰ ਸਿੰਘ ਛਿੰਦਾ, ਨਵਨੀਤ ਕੰਵਰ ਅਤੇ ਧਰਮਵੀਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।