ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ ਅੱਜ
21 ਅਪ੍ਰੈਲ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ
Publish Date: Mon, 20 Apr 2026 06:19 PM (IST)
Updated Date: Mon, 20 Apr 2026 06:21 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 21 ਅਪ੍ਰੈਲ ਨੂੰ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਹੇਗਾ। ਜਿਸ ਵਿਚ ਭਾਈ ਪ੍ਰੇਮ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਗੁਰਮੀਤ ਸਿੰਘ ਦਮਦਮੀ ਟਕਸਾਲ ਵਾਲੇ, ਭਾਈ ਗੁਰਵੰਤ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਸੁਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਬਲਵਿੰਦਰ ਸਿੰਘ ਗੁਰਦੁਆਰਾ ਬਾਉਲੀ ਸਾਹਿਬ ਵਾਲੇ, ਭਾਈ ਮਨਜੋਤ ਸਿੰਘ ਪਟਿਆਲੇ ਵਾਲੇ, ਭਾਈ ਨਿਰਭੈ ਸਿੰਘ ਜਵੱਦੀ ਟਕਸਾਲ, ਬੀਬੀ ਬਲਜਿੰਦਰ ਕੌਰ ਲੁਧਿਆਣਾ ਵਾਲੇ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।