ਹੱਡ ਚੀਰਵੀਂ ਠੰਢ ਨੇ ਤੋੜੇ ਸਾਰੇ ਰਿਕਾਰਡ, ਜਾਣੋ ਕਦੋਂ ਨਿਕਲੇਗੀ ਧੁੱਪ ਤੇ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ
ਟ੍ਰਾਈਸਿਟੀ ਵਿੱਚ ਸੋਮਵਾਰ ਨੂੰ ਮੌਸਮ ਕਈ ਬਾਰ ਬਦਲਿਆ। ਐਤਵਾਰ ਰਾਤ ਇਸ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ, ਜਦੋਂ ਘੱਟੋ-ਘੱਟ ਤਾਪਮਾਨ ਘਟ ਕੇ 3.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਤਿੰਨ ਸਾਲਾਂ ਬਾਅਦ ਇੱਕ ਵਾਰ ਫਿਰ ਘੱਟੋ-ਘੱਟ ਤਾਪਮਾਨ 3 ਡਿਗਰੀ ਦੇ ਆਸ-ਪਾਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2023 ਵਿੱਚ ਜਨਵਰੀ ਮਹੀਨੇ ਦੌਰਾਨ ਤਾਪਮਾਨ 3.3 ਡਿਗਰੀ ਤੱਕ ਪਹੁੰਚਿਆ ਸੀ। ਸੰਘਣੀ ਅਤੇ ਸੀਤ ਲਹਿਰ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਮੰਗਲਵਾਰ ਲਈ ਵੀ ਰੈਡ ਅਲਰਟ ਜਾਰੀ ਕੀਤਾ ਹੈ।
Publish Date: Tue, 13 Jan 2026 11:53 AM (IST)
Updated Date: Tue, 13 Jan 2026 11:56 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ। ਟ੍ਰਾਈਸਿਟੀ ਵਿੱਚ ਸੋਮਵਾਰ ਨੂੰ ਮੌਸਮ ਕਈ ਬਾਰ ਬਦਲਿਆ। ਐਤਵਾਰ ਰਾਤ ਇਸ ਸੀਜ਼ਨ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ, ਜਦੋਂ ਘੱਟੋ-ਘੱਟ ਤਾਪਮਾਨ ਘਟ ਕੇ 3.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਤਿੰਨ ਸਾਲਾਂ ਬਾਅਦ ਇੱਕ ਵਾਰ ਫਿਰ ਘੱਟੋ-ਘੱਟ ਤਾਪਮਾਨ 3 ਡਿਗਰੀ ਦੇ ਆਸ-ਪਾਸ ਦਰਜ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2023 ਵਿੱਚ ਜਨਵਰੀ ਮਹੀਨੇ ਦੌਰਾਨ ਤਾਪਮਾਨ 3.3 ਡਿਗਰੀ ਤੱਕ ਪਹੁੰਚਿਆ ਸੀ। ਸੰਘਣੀ ਅਤੇ ਸੀਤ ਲਹਿਰ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਮੰਗਲਵਾਰ ਲਈ ਵੀ ਰੈਡ ਅਲਰਟ ਜਾਰੀ ਕੀਤਾ ਹੈ।
ਸੋਮਵਾਰ ਤੜਕੇ ਸਵੇਰ ਤੋਂ ਹੀ ਸ਼ਹਿਰ ਵਿੱਚ ਕੋਹਰਾ ਛਾਇਆ ਰਿਹਾ। ਕੋਹਰੇ ਕਾਰਨ ਸਵੇਰੇ ਵਿਜ਼ੀਬਿਲਟੀ 100 ਮੀਟਰ ਤੋਂ ਵੀ ਘੱਟ ਰਹੀ, ਜਿਸ ਨਾਲ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਈ ਇਲਾਕਿਆਂ ਵਿੱਚ ਸੜਕਾਂ ਨਜ਼ਰ ਨਹੀਂ ਆ ਰਹੀਆਂ ਸਨ ਅਤੇ ਹਾਈਵੇ ’ਤੇ ਵਾਹਨਾਂ ਦੀ ਰਫ਼ਤਾਰ ਥੰਮ ਗਈ।
ਦਫ਼ਤਰ ਜਾਣ ਵਾਲੇ ਲੋਕਾਂ ਨੂੰ ਵੀ ਕਾਫ਼ੀ ਦਿੱਕਤਾਂ ਆਈਆਂ। ਦੇਰ ਨਾਲ ਪਹੁੰਚਣ ਦੀ ਮਜਬੂਰੀ ਕਾਰਨ ਲੋਕ ਸਮੇਂ ਤੋਂ ਪਹਿਲਾਂ ਘਰਾਂ ਤੋਂ ਨਿਕਲਦੇ ਨਜ਼ਰ ਆਏ। ਕੋਹਰੇ ਕਾਰਨ ਹਾਈਵੇ ਅਤੇ ਮੁੱਖ ਸੜਕਾਂ ’ਤੇ ਵਾਹਨ ਬਹੁਤ ਹੌਲੀ ਗਤੀ ਨਾਲ ਚੱਲਦੇ ਰਹੇ। ਦੁਪਹਿਰ ਤੋਂ ਬਾਅਦ ਹਲਕੀ ਧੁੱਪ ਜ਼ਰੂਰ ਨਿਕਲੀ, ਪਰ ਠੰਢ ਦਾ ਅਸਰ ਸਾਰਾ ਦਿਨ ਬਣਿਆ ਰਿਹਾ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਕਰੀਬ ਚਾਰ ਡਿਗਰੀ ਵੱਧ ਰਿਹਾ।
ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਦੱਸਿਆ ਕਿ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਸਮੇਤ ਆਸ-ਪਾਸ ਦੇ ਖੇਤਰਾਂ ਵਿੱਚ ਅਗਲੇ ਸੱਤ ਦਿਨਾਂ ਤੱਕ ਠੰਡ ਅਤੇ ਕੋਹਰੇ ਦਾ ਅਸਰ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਤਾਪਮਾਨ ਵਿੱਚ ਵੱਡੇ ਬਦਲਾਅ ਦੀ ਸੰਭਾਵਨਾ ਨਹੀਂ ਹੈ, ਪਰ ਕਈ ਥਾਵਾਂ ’ਤੇ ਸੰਘਣੀ ਧੁੰਦ ਵੇਖਣ ਨੂੰ ਮਿਲ ਸਕਦੀ ਹੈ।
16 ਜਨਵਰੀ ਤੋਂ ਮੌਸਮ ਬਦਲੇਗਾ
ਮੌਸਮ ਵਿਭਾਗ ਦੇ ਅਨੁਸਾਰ 16 ਜਨਵਰੀ ਤੋਂ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਨਾਲ ਬੱਦਲ ਛਾਏ ਰਹਿਣਗੇ ਅਤੇ ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। 20 ਜਨਵਰੀ ਦੇ ਆਸ-ਪਾਸ ਇਸ ਦਾ ਅਸਰ ਹੋਰ ਵੱਧ ਦੇਖਣ ਨੂੰ ਮਿਲ ਸਕਦਾ ਹੈ।