ਅਸ਼ੋਕ ਚਲਹੋਤਰਾ ਨੇ ਦੱਸਿਆ ਕਿ ਹਾਲ ਹੀ ਵਿੱਚ ਐਕਸਾਈਜ਼ ਵਿਭਾਗ ਦੀ ਟੀਮ ਨੇ ਖਰੜ ਦੇ ਫੂਡ ਵੇਵ-43 ਵਿੱਚ ਰੇਡ ਕੀਤੀ। ਇਸ ਰੇਡ ਦੌਰਾਨ ਉਥੋਂ ਚੰਡੀਗੜ੍ਹ ਵਿੱਚ ਵਿਕਰੀ ਲਈ ਲੇਬਲ ਕੀਤੀ ਹੋਈ ਸ਼ਰਾਬ ਬਰਾਮਦ ਹੋਈ। ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸ਼ਰਾਬ ਪੰਜਾਬ ਵਿੱਚ ਵਿਕਰੀ ਲਈ ਅਧਿਕ੍ਰਿਤ ਨਹੀਂ ਸੀ ਅਤੇ ਇਸ ਨੂੰ ਕਥਿਤ ਤੌਰ ‘ਤੇ ਗੈਰਕਾਨੂੰਨੀ ਤਰੀਕੇ ਨਾਲ ਪਰੋਸਿਆ ਜਾ ਰਿਹਾ ਸੀ।
ਰਣਜੀਤ ਸਿੰਘ ਰਾਣਾ, ਐਸਏਐਸ ਨਗਰ : ਪੰਜਾਬ ਐਕਸਾਈਜ਼ ਵਿਭਾਗ ਨੇ ਜ਼ਿਲ੍ਹੇ ਵਿੱਚ ਬਾਹਰਲੇ ਰਾਜਾਂ ਦੀ ਸ਼ਰਾਬ ਦੀ ਗੈਰਕਾਨੂੰਨੀ ਵਿਕਰੀ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਹੈ। ਐਸਿਸਟੈਂਟ ਕਮਿਸ਼ਨਰ ਐਕਸਾਈਜ਼, ਰੋਪੜ ਰੇਂਜ ਅਸ਼ੋਕ ਚਲਹੋਤਰਾ ਨੇ ਸਪੱਸ਼ਟ ਕੀਤਾ ਕਿ ਰਾਜ ਦੀ ਆਮਦਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੋਹਾਲੀ ਜ਼ਿਲ੍ਹੇ ਵਿੱਚ ਕਿਸੇ ਵੀ ਥਾਂ ‘ਤੇ ਬਾਹਰਲੇ ਰਾਜ ਦੀ ਸ਼ਰਾਬ ਗੈਰਕਾਨੂੰਨੀ ਤੌਰ ‘ਤੇ ਵੇਚੀ ਜਾਂ ਪਰੋਸੀ ਜਾਂਦੀ ਮਿਲੀ ਤਾਂ ਸੰਬੰਧਿਤ ਵਿਅਕਤੀਆਂ ਅਤੇ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅਸ਼ੋਕ ਚਲਹੋਤਰਾ ਨੇ ਦੱਸਿਆ ਕਿ ਹਾਲ ਹੀ ਵਿੱਚ ਐਕਸਾਈਜ਼ ਵਿਭਾਗ ਦੀ ਟੀਮ ਨੇ ਖਰੜ ਦੇ ਫੂਡ ਵੇਵ-43 ਵਿੱਚ ਰੇਡ ਕੀਤੀ। ਇਸ ਰੇਡ ਦੌਰਾਨ ਉਥੋਂ ਚੰਡੀਗੜ੍ਹ ਵਿੱਚ ਵਿਕਰੀ ਲਈ ਲੇਬਲ ਕੀਤੀ ਹੋਈ ਸ਼ਰਾਬ ਬਰਾਮਦ ਹੋਈ। ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸ਼ਰਾਬ ਪੰਜਾਬ ਵਿੱਚ ਵਿਕਰੀ ਲਈ ਅਧਿਕ੍ਰਿਤ ਨਹੀਂ ਸੀ ਅਤੇ ਇਸ ਨੂੰ ਕਥਿਤ ਤੌਰ ‘ਤੇ ਗੈਰਕਾਨੂੰਨੀ ਤਰੀਕੇ ਨਾਲ ਪਰੋਸਿਆ ਜਾ ਰਿਹਾ ਸੀ।
ਉਨ੍ਹਾਂ ਹੋਰ ਦੱਸਿਆ ਕਿ ਵਿਭਾਗ ਵੱਲੋਂ ਇਹ ਪਤਾ ਲਗਾਉਣ ਲਈ ਵਿਸਥਾਰਪੂਰਵਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਵਿੱਚ ਕੌਣ-ਕੌਣ ਸ਼ਾਮਲ ਸੀ। ਇਸ ਤੋਂ ਇਲਾਵਾ ਉਸ ਚੰਡੀਗੜ੍ਹ ਦੇ ਲਿਕਰ ਠੇਕੇਦਾਰ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਜਿਸ ਤੋਂ ਇਹ ਸਟਾਕ ਲਿਆਂਦਾ ਗਿਆ ਹੋਣ ਦਾ ਸ਼ੱਕ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਉਚਿਤ ਕਾਰਵਾਈ ਕੀਤੀ ਜਾਵੇਗੀ।
ਵਿਭਾਗ ਇਹ ਵੀ ਪਤਾ ਲਗਾ ਰਿਹਾ ਹੈ ਕਿ ਕੀ ਇਲਾਕੇ ਵਿੱਚ ਇਸ ਤਰ੍ਹਾਂ ਦੀ ਸ਼ਰਾਬ ਦੀ ਸਪਲਾਈ ਦਾ ਕੋਈ ਵੱਡਾ ਜਾਲ ਕੰਮ ਕਰ ਰਿਹਾ ਹੈ।
ਐਸਿਸਟੈਂਟ ਕਮਿਸ਼ਨਰ ਨੇ ਹੋਟਲ, ਰੈਸਟੋਰੈਂਟ ਅਤੇ ਬਾਰ ਚਲਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸਿਰਫ਼ ਅਧਿਕ੍ਰਿਤ ਸਰੋਤਾਂ ਤੋਂ ਹੀ ਸ਼ਰਾਬ ਖਰੀਦਣ ਅਤੇ ਸਾਰੇ ਨਿਯਮਾਂ ਦੀ ਪੂਰੀ ਪਾਲਣਾ ਕਰਨ। ਜੇ ਕਿਸੇ ਵੀ ਸੰਸਥਾ ਵਿੱਚ ਬਾਹਰਲੇ ਰਾਜ ਦੀ ਸ਼ਰਾਬ ਵੇਚੀ ਜਾਂ ਪਰੋਸੀ ਜਾਂਦੀ ਮਿਲੀ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਸੰਬੰਧਤ ਸਥਾਨ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਸ਼ਰਾਬ ਖ਼ਿਲਾਫ਼ ਵਿਭਾਗ ਦੀ ਮੁਹਿੰਮ ਆਗਾਮੀ ਸਮੇਂ ਵਿੱਚ ਵੀ ਜਾਰੀ ਰਹੇਗੀ।