ਏ.ਟੀ.ਐਮ. ਤੋਂ ਨਕਦੀ ਵਾਲਾ ਬੈਗ ਲੁੱਟਣ ਵਾਲੇ ਗ੍ਰਿਫ਼ਤਾਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ 14 ਫਰਵਰੀ ਨੂੰ ਫੇਜ਼-7 ਸਥਿਤ ਐਕਸਿਸ ਬੈਂਕ ਦੇ ਏਟੀਐਮ ਵਿੱਚ ਮੁੱਦਈ ਗੁਰਜੋਤ ਸਿੰਘ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਨਕਦੀ ਖੋਹ ਲਈ ਗਈ ਸੀ। ਇਸ ਸਬੰਧੀ ਥਾਣਾ ਮਟੌਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਸੀ।
Publish Date: Thu, 19 Feb 2026 01:35 PM (IST)
Updated Date: Thu, 19 Feb 2026 01:38 PM (IST)
ਰਣਜੀਤ ਸਿੰਘ ਰਾਣਾ ਐਸ.ਏ.ਐਸ. ਨਗਰ : ਏਟੀਐਮ ਅੰਦਰ ਅੱਖਾਂ ਵਿਚ ਮਿਰਚਾਂ ਪਾ ਕੇ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਸੀ.ਆਈ.ਏ ਸਟਾਫ ਖਰੜ ਅਤੇ ਥਾਣਾ ਮਟੌਰ ਦੀਆਂ ਟੀਮਾਂ ਵਲੋਂ ਸਾਂਝੀ ਕਾਰਵਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ 14 ਫਰਵਰੀ ਨੂੰ ਫੇਜ਼-7 ਸਥਿਤ ਐਕਸਿਸ ਬੈਂਕ ਦੇ ਏਟੀਐਮ ਵਿੱਚ ਮੁੱਦਈ ਗੁਰਜੋਤ ਸਿੰਘ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਨਕਦੀ ਖੋਹ ਲਈ ਗਈ ਸੀ। ਇਸ ਸਬੰਧੀ ਥਾਣਾ ਮਟੌਰ ਵਿਖੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਸੀ।
ਤਫਤੀਸ਼ ਦੌਰਾਨ ਪੁਲਿਸ ਨੇ ਨਿਸ਼ਾਨ ਮਸੀਹ ਅਤੇ ਉਸਦੇ ਸਾਥੀ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ, ਕੱਪੜੇ, ਬੂਟ, ਚਾਕੂ, 2 ਲੱਖ ਰੁਪਏ ਨਕਦ ਅਤੇ ਖਰੀਦੇ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਕ ਮੁੱਖ ਮੁਲਜ਼ਮ ਬੈਂਕ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਅਤੇ ਰੇਕੀ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਅਗਲੀ ਤਫਤੀਸ਼ ਜਾਰੀ ਹੈ।