ਗੁਰਦੁਆਰਾ ਸੀਸ ਮਹਿਲ ਸਾਹਿਬ ’ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ
ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀ ਸਮਾਪਤੀ
Publish Date: Mon, 17 Nov 2025 05:58 PM (IST)
Updated Date: Mon, 17 Nov 2025 06:01 PM (IST)

ਗੁਰਪ੍ਰੀਤ ਸਿੰਘ ਮਨੀ ਸੁਮਨ, ਪੰਜਾਬੀ ਜਾਗਰਣ ਮੁੱਲਾਂਪੁਰ ਗਰੀਬਦਾਸ : ਗੁਰਦੁਆਰਾ ਸੀਸ ਮਹਿਲ ਸਾਹਿਬ ਸਿਸਵਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਭੈਰੋਮਾਜਰਾ ਵਾਲਿਆਂ ਦੀ ਯਾਦ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੀ ਸੋਮਵਾਰ ਨੂੰ ਸਮਾਪਤੀ ਹੋ ਗਈ ਹੈ। ਸਮਾਗਮ ਦੇ ਆਖ਼ਰੀ ਦਿਨ ਕਵੀਸ਼ਰੀ ਜਥਾ ਭਾਈ ਪ੍ਰਿਤਪਾਲ ਸਿੰਘ ਬਰਗਾੜੀ ਵਾਲੇ, ਢਾਡੀ ਜਥਾ ਸਤਨਾਮ ਸਿੰਘ ਲਾਲ ਘੁੰਮਣ ਵਾਲਿਆਂ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ। ਸੋਮਵਾਰ ਨੂੰ ਸਮਾਗਮ ਦੀ ਸਮਾਪਤੀ ਮੁੱਖ ਪ੍ਰਬੰਧਕ ਬਾਬਾ ਕੁਲਜੀਤ ਸਿੰਘ ਸੀਸ ਮਹਿਲ ਸਾਹਿਬ ਵਾਲਿਆਂ ਵੱਲੋਂ ਕੀਤੀ ਗਈ ਤੇ ਉਨ੍ਹਾਂ ਵੱਲੋਂ ਸਮੂਹ ਸੰਗਤਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਗਿਆ। ਸੰਤ ਬਾਬਾ ਕੁਲਜੀਤ ਸਿੰਘ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ ਕਾਰਨ ਤੇ ਸ਼ਹੀਦੀ ਉਪਰੰਤ ਪਏ ਪ੍ਰਭਾਵ ਦੀ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਧਰਮ ਦੀ ਆਜ਼ਾਦੀ ਅਤੇ ਦੇਸ਼ ਦੀ ਆਜ਼ਾਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਦੇਣ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਅੰਮ੍ਰਿਤ ਛੱਕ ਕੇ ਸਿੰਘ ਸੱਜਣ ਦੀ ਅਪੀਲ ਕੀਤੀ ਗਈ। ਇਸ ਮੌਕੇ ਭਾਈ ਅਮਰਜੀਤ ਸਿੰਘ ਸੀਸ ਮਹਿਲ ਸਾਹਿਬ, ਬਾਬਾ ਪਰਮਜੀਤ ਸਿੰਘ, ਜਗਦੇਵ ਸਿੰਘ ਮਲੋਆ ਅਤੇ ਇਲਾਕੇ ਦੀ ਸਮੂਹ ਸੰਗਤ ਹਾਜ਼ਰ ਸਨ।