ਡੇਰਾਬੱਸੀ ਬੀਜੇਪੀ ਦਫ਼ਤਰ ਵਿਚ ਸ਼ਰਧਾਂਜਲੀ ਸਮਾਗਮ
ਡੇਰਾਬੱਸੀ ਬੀਜੇਪੀ ਦਫ਼ਤਰ ਵਿਚ ਸ਼ਰਧਾਂਜਲੀ ਸਮਾਗਮ
Publish Date: Wed, 11 Feb 2026 08:42 PM (IST)
Updated Date: Wed, 11 Feb 2026 08:44 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਦਰਸ਼ ਨਗਰ ਸਥਾਨਕ ਦਫ਼ਤਰ ਵਿਚ ਬੁੱਧਵਾਰ ਨੂੰ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਬਰਸੀ ਮੌਕੇ ਇਕ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਬੀਜੇਪੀ ਮੰਡਲ ਪ੍ਰਧਾਨ ਪਵਨ ਧੀਮਾਨ ਪੰਮਾ ਦੀ ਅਗਵਾਈ ਹੇਠ ਸਮੂਹ ਮੰਡਲ ਡੇਰਾਬੱਸੀ ਦੇ ਅਹੁਦੇਦਾਰ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਦੀ ਤਸਵੀਰ ਅੱਗੇ ਫੁੱਲ ਅਰਪਿਤ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਚਿੰਤਕ ਅਤੇ ਰਾਸ਼ਟਰਵਾਦੀ ਨੇਤਾ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਆਪਣੇ ਸੰਬੋਧਨ ਵਿਚ ਮੰਡਲ ਪ੍ਰਧਾਨ ਪਵਨ ਧੀਮਾਨ ਪੰਮਾ ਨੇ ਕਿਹਾ ਕਿ ਪੰਡਿਤ ਦੀਨ ਦਿਆਲ ਉਪਾਧਿਆਏ ਨੇ ਦੇਸ਼ ਨੂੰ “ਏਕਾਤਮ ਮਨੁੱਖਵਾਦ” ਵਰਗੀ ਅਮੋਲਕ ਵਿਚਾਰਧਾਰਾ ਦਿੱਤੀ, ਜੋ ਅੱਜ ਵੀ ਭਾਰਤੀ ਜਨਤਾ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਦਾ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਸਾਦਗੀ, ਸੇਵਾ ਭਾਵਨਾ ਅਤੇ ਗਰੀਬ ਵਰਗ ਦੀ ਭਲਾਈ ਲਈ ਸਮਰਪਿਤ ਸੋਚ ਸਾਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਤੇ ਫਲਸਫ਼ਾ ਭਾਰਤ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੀ ਵਿਚਾਰਧਾਰਾ ਅਨੁਸਾਰ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣ ਦਾ ਸੰਕਲਪ ਹੀ ਸੱਚੀ ਸ਼ਰਧਾਂਜਲੀ ਹੈ। ਸਮਾਗਮ ਵਿਚ ਮੰਡਲ ਦੇ ਹੋਰ ਅਹੁਦੇਦਾਰਾਂ, ਪ੍ਰਤੀਨਿਧੀਆਂ ਨੇ ਵੀ ਹਾਜ਼ਰੀ ਭਰੀ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ। ਸਭ ਨੇ ਇਕ ਸੁਰ ਵਿਚ ਪੰਡਿਤ ਦੀਨਦਿਆਲ ਉਪਾਧਿਆਏ ਦੇ ਆਦਰਸ਼ਾਂ ਨੂੰ ਅਪਣਾਉਣ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਦਾ ਸੰਕਲਪ ਲਿਆ।