ਘਰ ਦੇ ਬਾਹਰ ਖੜ੍ਹੀ ਟਰਾਲੀ ਚੋਰੀ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਘਰ ਦੇ ਬਾਹਰ ਖੜ੍ਹੀ ਟਰਾਲੀ ਚੋਰੀ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sat, 08 Nov 2025 08:18 PM (IST)
Updated Date: Sat, 08 Nov 2025 08:19 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨਜ਼ਦੀਕੀ ਪਿੰਡ ਹੈਬਤਪੁਰ ਵਿਖੇ ਘਰ ਦੇ ਬਾਹਰ ਖੜ੍ਹੀ ਟਰਾਲੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਜਸਵਿੰਦਰ ਸਿੰਘ ਪੁੱਤਰ ਰਾਮ ਲਖਨ ਦਾਸੀ ਪਿੰਡ ਹੈਬਤਪੁਰ ਥਾਣਾ ਡੇਰਾਬੱਸੀ ਨੇ ਦੱਸਿਆ ਕਿ ਉਹ ਖੇਤੀਬਾੜੀ ਕਰਦਾ ਹੈ। ਬੀਤੀ 30 ਅਕਤੂਬਰ ਨੂੰ ਉਹ ਆਪਣਾ ਖੇਤੀਬਾੜੀ ਦਾ ਕੰਮ ਖ਼ਤਮ ਕਰਕੇ ਵਕਤ ਕਰੀਬ ਸ਼ਾਮ 06:00 ਵਜੇ ਆਪਣੀ ਟਰਾਲੀ ਰੰਗ ਨੀਲਾ ਘਰ ਦੇ ਬਾਹਰ ਗਲੀ ਵਿਚ ਖੜ੍ਹੀ ਕੀਤੀ ਸੀ। ਜਦੋਂ ਸਵੇਰੇ ਉੱਠ ਕੇ ਵੇਖਿਆ ਤਾਂ ਉਸ ਦੀ ਟਰਾਲੀ ਗਾਇਬ ਸੀ। ਜਿਸ ਦੀ ਉਸ ਨੇ ਕਾਫ਼ੀ ਭਾਲ ਕੀਤੀ ਪਰ ਕੁਝ ਵੀ ਪਤਾ ਨਹੀਂ ਲੱਗਿਆ। ਉਸ ਨੂੰ ਪਤਾ ਲੱਗਾ ਕਿ ਕੋਈ ਨਾ-ਮਾਲੂਮ ਵਿਅਕਤੀ ਉਸ ਦੀ ਟਰਾਲੀ ਨੂੰ ਚੋਰੀ ਕਰਕੇ ਲੈ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।