ਟਵਿੱਟਰ ਹੈਂਡਲ ਹੋਣ ਲੱਗਾ ਸੀ ਬੰਦ, ਕੀ ਸਕਾਰਾਤਮਕ ਆਲੋਚਨਾ ਨਹੀਂ ਪਸੰਦ : ਪਰਗਟ ਸਿੰਘ
ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦਾ ਹਵਾਲਾ ਦੇ ਕੇ ਉਨ੍ਹਾਂ ਦੇ ਟਵਿੱਟਰ ਹੈਂਡਲ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਰਕਾਰ ਦੀ ਨਾਕਾਮੀ ਤੇ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਰਗਟ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਗਈ ਹੈ। ਇਕ ਨਵੰਬਰ ਤੋਂ ਬਾਅਦ ਇਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਪੰਜਾਬ ਵਿਚ ਕੋਈ ਕਤਲ ਨਾ ਹੋਇਆ ਹੋਵੇ। ਪੰਜਾਬ ਦਾ ਕੋਈ ਵੀ ਜ਼ਿਲ੍ਹਾ ਅਜਿਹਾ ਨਹੀਂ ਹੈ ਜਿੱਥੇ ਗੋਲੀਬਾਰੀ ਦੀਆਂ ਘਟਨਾਵਾਂ ਨਾ ਵਾਪਰ ਰਹੀਆਂ ਹੋਣ।
Publish Date: Sat, 22 Nov 2025 11:07 AM (IST)
Updated Date: Sat, 22 Nov 2025 11:09 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦਾ ਹਵਾਲਾ ਦੇ ਕੇ ਉਨ੍ਹਾਂ ਦੇ ਟਵਿੱਟਰ ਹੈਂਡਲ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਰਕਾਰ ਦੀ ਨਾਕਾਮੀ ਤੇ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਪਰਗਟ ਸਿੰਘ ਨੇ ਅੱਗੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜ ਗਈ ਹੈ। ਇਕ ਨਵੰਬਰ ਤੋਂ ਬਾਅਦ ਇਕ ਵੀ ਦਿਨ ਅਜਿਹਾ ਨਹੀਂ ਲੰਘਿਆ ਜਦੋਂ ਪੰਜਾਬ ਵਿਚ ਕੋਈ ਕਤਲ ਨਾ ਹੋਇਆ ਹੋਵੇ। ਪੰਜਾਬ ਦਾ ਕੋਈ ਵੀ ਜ਼ਿਲ੍ਹਾ ਅਜਿਹਾ ਨਹੀਂ ਹੈ ਜਿੱਥੇ ਗੋਲੀਬਾਰੀ ਦੀਆਂ ਘਟਨਾਵਾਂ ਨਾ ਵਾਪਰ ਰਹੀਆਂ ਹੋਣ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਵਿਧਾਇਕ ਹੋਣ ਦੇ ਨਾਤੇ, ਉਹ ਟਵੀਟ ਰਾਹੀਂ ਸਰਕਾਰ ਨੂੰ ਜਨਤਕ ਅਦਾਲਤ ਵਿਚ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਅਜਿਹਾ ਕਰਦੇ ਰਹਿਣਗੇ। ਹਾਲਾਂਕਿ, ਇਕ ਅਧਿਕਾਰਤ ਸ਼ਿਕਾਇਤ ਰਾਹੀਂ ਮੇਰੇ ਟਵਿੱਟਰ ਹੈਂਡਲ ਨੂੰ ਬੰਦ ਕਰਨ ਦੀ ਕੋਸ਼ਿਸ਼ ਇਸੇ ਦਾ ਹਿੱਸਾ ਹੈ, ਇਨ੍ਹਾਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਵਾਲ ਕੀਤਾ ਕੀ ਸਿਹਤਮੰਦ ਆਲੋਚਨਾ ਨੂੰ ਪਸੰਦ ਨਹੀਂ ਕਰਦੇ? ਮੇਰਾ ਟਵਿੱਟਰ ਹੈਂਡਲ ਬੰਦ ਕਰਵਾਉਣ ਲਈ ਜਲਦਬਾਜ਼ੀ ਕਰਨ ਦੀ ਬਜਾਏ, ਮੁੱਖ ਮੰਤਰੀ ਨੂੰ ਪੰਜਾਬ ਦੀ ਵਿਗੜਦੀ ਸਥਿਤੀ ਨੂੰ ਸੁਧਾਰਨ ਤੇ ਕੰਟਰੋਲ ਕਰਨ 'ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।