ਬਾਈਕ ਚੋਰੀ ਕਰਨ ਦੇ ਮਾਮਲੇ ’ਚ 2 ਕਾਬੂ, ਮਾਮਲਾ ਦਰਜ
ਬਾਈਕ ਚੋਰੀ ਕਰਨ ਦੇ ਮਾਮਲੇ ’ਚ ਦੋ ਕਾਬੂ, ਮਾਮਲਾ ਦਰਜ
Publish Date: Tue, 05 May 2026 08:53 PM (IST)
Updated Date: Wed, 06 May 2026 04:17 AM (IST)

ਨਿੱਜੀ ਪੱਤਰ ਪ੍ਰੇਰਕ, ਪੱਤਰ ਪ੍ਰੇਰਕ, ਡੇਰਾਬੱਸੀ : ਮੁਬਾਰਕਪੁਰ ਰੋਡ ’ਤੇ ਸਥਿਤ ਡੀਏਵੀ ਸਕੂਲ ਦੇ ਨੇੜੇ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਸਤਵੀਰ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਅਵਤਾਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਪਰਾਗਪੁਰ, ਡੇਰਾਬੱਸੀ ਨੇ ਦੱਸਿਆ ਕਿ ਉਹ ਡੀਏਵੀ ਸਕੂਲ ਡੇਰਾਬੱਸੀ ਵਿਖੇ ਡਰਾਈਵਰੀ ਦਾ ਕੰਮ ਕਰਦਾ ਹੈ। ਉਹ ਸਵੇਰੇ 06:30 ਵਜੇ ਆਪਣੇ ਮੋਟਰਸਾਈਕਲ ਨੰ. ਸੀਐੱਚ-01ਬੀਯੂ-9596 ਮਾਰਕਾ ਸਪਲੈਂਡਰ ’ਤੇ ਆਪਣੀ ਡਿਊਟੀ ਕਰਨ ਆਇਆ ਸੀ ਅਤੇ ਉਹ ਆਪਣਾ ਉਕਤ ਮੋਟਰਸਾਈਕਲ ਸਕੂਲ ਦੇ ਬਾਹਰ ਖੜ੍ਹਾ ਕਰ ਕੇ ਅੰਦਰ ਚਲਾ ਗਿਆ। ਜਦੋਂ ਉਸ ਨੇ ਕੁਝ ਸਮੇਂ ਬਾਅਦ ਬਾਹਰ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਆਪਣੀ ਜਗ੍ਹਾ ’ਤੇ ਨਹੀਂ ਸੀ। ਉਸ ਨੇ ਸਕੂਲ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਇਕ ਵਿਅਕਤੀ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਕੇ ਜਾਂਦਾ ਦਿਖਾਈ ਦਿੱਤਾ, ਜਿਸ ਦੀ ਉਸ ਨੇ ਆਪਣੇ ਤੌਰ ’ਤੇ ਪੜਤਾਲ ਕੀਤੀ ਤਾਂ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀਆਂ ਦਾ ਨਾਂ ਸਚਿਨ ਕੁਮਾਰ ਅਤੇ ਦੀਪਕ ਸ਼ਰਮਾ ਵਾਸੀ ਢੇਹਾ ਬਸਤੀ, ਮੁਬਾਰਕਪੁਰ ਪਤਾ ਲੱਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।