ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਡੀਜ਼ਲ ਸੁੱਟ ਕੇ ਲਾਈ ਅੱਗ, ਗੰਭੀਰ ਜ਼ਖ਼ਮੀ
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ’ਤੇ ਡੀਜ਼ਲ ਸੁੱਟ ਕੇ ਲਾਈ ਅੱਗ, ਗੰਭੀਰ ਜ਼ਖ਼ਮੀ
Publish Date: Mon, 30 Mar 2026 10:10 PM (IST)
Updated Date: Mon, 30 Mar 2026 10:12 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਵਿਖੇ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿਸ ’ਚ ਇੱਕ ਨੌਜਵਾਨ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਅਗਵਾ ਕਰ ਕੇ ਉਸ ਉੱਪਰ ਡੀਜ਼ਲ ਪਾ ਕੇ ਅੱਗ ਲਾ ਦਿੱਤੀ। ਇਸ ਸਬੰਧੀ ਜਤਿਨ ਪੁੱਤਰ ਦੀਪਕ ਕੁਮਾਰ ਵਾਸੀ ਮੁਬਾਰਕਪੁਰ ਨੇ ਜਾਣਕਾਰੀ ਦਿੱਤੀ ਕਿ ਉਸ ਦਾ ਭਰਾ ਨਿਖਿਲ (16) ਘਰ ’ਚ ਇਕਲਾ ਮੌਜੂਦ ਸੀ। ਅਣਪਛਾਤੇ ਤਿੰਨ ਤੋਂ ਚਾਰ ਵਿਅਕਤੀਆਂ ਨੇ ਉਸ ਦੇ ਘਰ ਦਾ ਦਰਵਾਜ਼ਾ ਖੜਕਾਇਆਂ ਅਤੇ ਉਸ ਦੇ ਛੋਟੇ ਭਰਾ ਨੂੰ ਅਗਵਾ ਕਰਕੇ ਲੈ ਗਏ, ਜਿੱਥੋਂ ਭੱਜਣ ਕਰ ਕੇ ਮੁਲਜ਼ਮਾਂ ਨੇ ਨਿਖਿਲ ’ਤੇ ਡੀਜ਼ਲ ਸੁੱਟ ਕੇ ਅੱਗ ਲਾ ਦਿੱਤੀ। ਨਿਖਿਲ ਜ਼ਖ਼ਮੀ ਹਾਲਤ ਵਿਚ ਹੀ ਫ਼ਰਾਰ ਹੋ ਕੇ ਆਪਣੇ ਪਿਤਾ ਦੀ ਦੁਕਾਨ ’ਤੇ ਪਹੁੰਚਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਡੇਰਾਬੱਸੀ ਲਿਜਾਇਆ ਗਿਆ। ਜ਼ਖ਼ਮੀ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਹੈ। ਪੀੜਤ ਵਿਅਕਤੀ ਦੇ ਪਿਤਾ ਨੇ ਦੱਸਿਆ ਕਿ ਉਸ ਨੇ ਮੁਬਾਰਕਪੁਰ ਪੁਲਿਸ ਚੌਕੀ ਵਿਚ ਇਸ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ।