ਯੂਨੀਵਰਸਲ ਗਰੁੱਪ ਨੇ 18ਵਾਂ ਸਥਾਪਨਾ ਦਿਵਸ ਮਨਾਇਆ
ਯੂਨੀਵਰਸਲ ਗਰੁੱਪ ਨੇ 18ਵਾਂ ਸਥਾਪਨਾ ਦਿਵਸ ਮਨਾਇਆ
Publish Date: Mon, 16 Feb 2026 09:01 PM (IST)
Updated Date: Mon, 16 Feb 2026 09:03 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ 18ਵਾਂ ਸਥਾਪਨਾ ਦਿਵਸ ਨੀਵ–2026 ਮਨਾਇਆ ਗਿਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਆਈਆਂ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ। ਇਸ ਮੌਕੇ ਗਰੁੱਪ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਯੂਜੀਆਈ ਗਰੁੱਪ 2008 ਵਿਚ ਸ਼ੁਰੂ ਹੋਇਆ ਸੀ, ਜੋ ਹੁਣ 19ਵੇਂ ਵਰ੍ਹੇ ਵਿਚ ਪ੍ਰਵੇਸ਼ ਕਰ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਚ ਇੰਜੀਨੀਅਰਿੰਗ, ਮੈਨੇਜਮੈਂਟ, ਕਾਨੂੰਨ, ਨਰਸਿੰਗ, ਅਲਾਇਡ ਹੈਲਥ ਸਾਇੰਸਜ਼, ਫਾਰਮੇਸੀ, ਐਜੂਕੇਸ਼ਨ ਅਤੇ ਪਾਲੀਟੈਕਨਿਕ ਦੇ ਕੋਰਸ ਚਲ ਰਹੇ ਹਨ, ਜਿਸ ਵਿਚ ਵੱਡੀ ਗਿਣਤੀ ਵਿਦਿਆਰਥੀ ਆਪਣਾ ਕੈਰੀਅਰ ਬਣਾ ਕੇ ਦੇਸ਼ ਦੀ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਡਾ. ਗੁਰਪ੍ਰੀਤ ਸਿੰਘ ਨੇ ਯੂਜੀਆਈ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵਧੀਆ ਸਿਖਲਾਈ ਦੀ ਅਰਦਾਸ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਯੂਜੀਆਈ ਐਗਜ਼ਿਕਿਊਟਿਵ ਡਾਇਰੈਕਟਰ ਸ੍ਰੀਮਤੀ ਕੰਵਲਜੀਤ ਕੌਰ ਨੇ ਆਪਣੇ ਸੰਦੇਸ਼ ਵਿਚ ਸਮੂਚੇ ਸਟਾਫ਼ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਗੁਣਵੱਤਾ ਭਰੀ ਸਿੱਖਿਆ ਨੂੰ ਮੁੱਲਾਂ, ਨਵਚੇਤਨਾ ਅਤੇ ਪ੍ਰਯੋਗਾਤਮਕ ਸਿੱਖਣ ਨਾਲ ਜੋੜਨ ਦੇ ਸੰਸਥਾ ਦੇ ਵਿਜ਼ਨ ਨੂੰ ਦੁਹਰਾਇਆ। ਉਨ੍ਹਾਂ ਲੰਘੇ 18 ਸਾਲਾ ਵਿਚ ਵਿਦਿਆਰਥੀਆਂ ਦੀ ਉਪਲਬੱਧੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਫੈਕਲਟੀ ਮੈਂਬਰਾਂ, ਵਿਦਿਆਰਥੀਆਂ, ਸਟਾਫ਼ ਅਤੇ ਸਨੇਹੀਆਂ ਨੇ ਇਸ ਧਾਰਮਿਕ ਸਮਾਗਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ।