ਲੰਗਰ 'ਚ ਵੱਖ-ਵੱਖ ਆਗੂਆਂ ਨੇ ਲਵਾਈ ਹਾਜ਼ਰੀ
ਲੰਗਰ 'ਚ ਵੱਖ-ਵੱਖ ਆਗੂਆਂ ਨੇ ਲਵਾਈ ਹਾਜ਼ਰੀ
Publish Date: Tue, 30 Dec 2025 06:41 PM (IST)
Updated Date: Tue, 30 Dec 2025 06:44 PM (IST)

ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਗੁਲਮੋਹਰ ਸਿਟੀ ਫੇਜ-1 ਕਾਲੋਨੀ ਚ ਸ਼ਹੀਦਾਂ ਦੀ ਯਾਦ ’ਚ ਲੰਗਰ ਲਾਇਆ ਗਿਆ, ਜਿਸ ਵਿਚ ਵੱਖ-ਵੱਖ ਆਗੂਆਂ ਨੇ ਹਾਜ਼ਰੀ ਲਗਵਾਈ। ਕਾਲੋਨੀ ਦੇ ਪ੍ਰਧਾਨ ਰਾਕੇਸ਼ ਕੁਮਾਰ ਸੈਣੀ, ਲੰਗਰ ਕਮੇਟੀ ਦੇ ਇੰਚਾਰਜ ਡਾ. ਹਰਪ੍ਰੀਤ ਸਿੰਘ, ਕਾਲੋਨੀ ਵਾਸੀ ਜਸਬੀਰ ਸਿੰਘ, ਕੰਵਲਜੀਤ ਸਿੰਘ ਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਲੋਨੀ ਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਇਹ ਲੰਗਰ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸਮੁੱਚੀ ਦੁਨੀਆ ’ਚ ਕੋਈ ਬਦਲ ਨਹੀਂ ਹੈ ਤੇ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਜ਼ਰੂਰ ਮਨਾਉਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਮਨੁੱਖਤਾ ਦੇ ਭਲੇ ਲਈ ਸ਼ਹੀਦੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਧਾਰਮਿਕ ਪ੍ਰੋਗਰਾਮ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੇ। ਇਸ ਮੌਕੇ ਲੰਗਰ ਤੋਂ ਪਹਿਲਾਂ ਕਰਵਾਏ ਪ੍ਰੋਗਰਾਮ ਵਿਚ ਸਾਬਕਾ ਵਿਧਾਇਕ ਐੱਨਕੇ ਸ਼ਰਮਾ, ਪੰਜਾਬ ਵਾਟਰ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ, ਅਕਾਲੀ ਆਗੂ ਸ਼ਮਸ਼ੇਰ ਸਿੰਘ ਪੁਰਖਾਲਵੀ, ਕੌਂਸਲ ਦੇ ਸਾਬਕਾ ਪ੍ਰਧਾਨ ਬੁੱਲੂ ਰਾਣਾ, ਗੁਰਵਿੰਦਰ ਸਿੰਘ ਹਸਨਪੁਰ, ਸ਼ਿਵਦੇਵ ਕੁਰਲੀ, ਭਾਜਪਾ ਆਗੂ ਸੁਸ਼ੀਲ ਰਾਣਾ ,ਸੰਜੀਵ ਗੋਇਲ, ਸ਼ੇਰ ਸਿੰਘ ਤੇ ਗੁਰਮੀਤ ਸਿੰਘ ਟਿਵਾਣਾ ਅਤੇ ਆਪ ਆਗੂ ਬਲਵਿੰਦਰ ਸਿੰਘ ਆਲਮਗੀਰ ਆਦਿ ਹਾਜ਼ਰ ਸਨ। ਕਾਲੋਨੀ ਦੇ ਸਮੂਹ ਵਸਨੀਕਾਂ ਨੇ ਰਲ ਮਿਲ ਕੇ ਲੰਗਰ ਵਿਚ ਸੇਵਾ ਕੀਤੀ।