Vigilance Action : ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ।
Publish Date: Mon, 09 Feb 2026 05:23 PM (IST)
Updated Date: Mon, 09 Feb 2026 05:26 PM (IST)
ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ।
ਉਨ੍ਹਾਂ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਸੱਤ ਰਿਸ਼ਵਤਖੋਰੀ ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿਚ ਗਿਆਰਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਚਾਰ-ਚਾਰ ਸਾਲ ਦੀ ਕੈਦ ਸਮੇਤ ਜੁਰਮਾਨਾ ਕੀਤਾ ਹੈ।