ਵਿਜੀਲੈਂਸ ਬਿਊਰੋ ਨੂੰ ਝਟਕਾ: ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਹਿਰਾਸਤ ਮੰਗਣ ਵਾਲੀ ਅਰਜ਼ੀ ਖਾਰਜ
ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵਿਜੀਲੈਂਸ ਬਿਊਰੋ ਦੀ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ’ਚ ਲੈਣ ਦੀ ਮੰਗ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ।
Publish Date: Mon, 03 Nov 2025 10:42 PM (IST)
Updated Date: Mon, 03 Nov 2025 10:45 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵਿਜੀਲੈਂਸ ਬਿਊਰੋ ਦੀ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਿਰਾਸਤ ’ਚ ਲੈਣ ਦੀ ਮੰਗ ਵਾਲੀ ਅਰਜ਼ੀ ਖਾਰਜ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਵੱਲੋਂ ਇਹ ਅਰਜ਼ੀ 1 ਨਵੰਬਰ 2025 (ਸ਼ਨਿਚਰਵਾਰ) ਨੂੰ ਦਾਖ਼ਲ ਕੀਤੀ ਗਈ ਸੀ, ਜਿਸ ’ਤੇ ਅਦਾਲਤ ਨੇ ਸੀਬੀਆਈ ਤੋਂ 3 ਨਵੰਬਰ (ਸੋਮਵਾਰ) ਨੂੰ ਵਿਸ਼ੇਸ਼ ਜਵਾਬ ਮੰਗਿਆ ਸੀ। ਸੀਬੀਆਈ ਦਾ ਜਵਾਬ ਮਿਲਣ ਤੋਂ ਬਾਅਦ ਅਦਾਲਤ ਨੇ ਵਿਜੀਲੈਂਸ ਬਿਊਰੋ ਦੀ ਅਰਜ਼ੀ ਨੂੰ 'ਬੇਮਾਅਨੀ' ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ। ਅਦਾਲਤ ਨੇ ਵਿਜੀਲੈਂਸ ਬਿਊਰੋ ਨੂੰ ਵੱਖਰੇ ਤੌਰ 'ਤੇ ਅਰਜ਼ੀ ਦਾਖ਼ਲ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
  
 
ਜ਼ਿਕਰਯੋਗ ਹੈ ਕਿ ਇਹ ਮਾਮਲਾ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ, ਜਿਸ ’ਚ ਜ਼ਮੀਨ ਐਕੁਆਇਰ ਕਰਨ ਬਦਲੇ ਰਿਸ਼ਵਤ ਲੈਣ ਦਾ ਇਲਜ਼ਾਮ ਹੈ। 2024 ਵਿਚ ਵਿਜੀਲੈਂਸ ਬਿਊਰੋ ਨੇ ਜਾਂਚ ਸ਼ੁਰੂ ਕੀਤੀ ਸੀ, ਪਰ ਸੀਬੀਆਈ ਨੇ ਹਾਈ ਕੋਰਟ ਵਿਚ ਅਰਜ਼ੀ ਦਾਖ਼ਲ ਕਰਕੇ ਵਿਜੀਲੈਂਸ ਦੀ ਜਾਂਚ 'ਤੇ ਰੋਕ ਲਗਵਾਈ ਸੀ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ।