ਵਿਰੋਧੀਆਂ ਨੂੰ ਸਤਾਉਣ ਲੱਗੀ ਵੋਟ ਬੈਂਕ ਦੀ ਚਿੰਤਾ : ਚੱਪੜਚਿੜੀ ਖੁਰਦ ਦੀ ਸਰਪੰਚ ਸਣੇ ਵੱਡੀ ਗਿਣਤੀ ਨੌਜਵਾਨ 'ਆਮ ਆਦਮੀ ਪਾਰਟੀ' 'ਚ ਸ਼ਾਮਲ
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਰਾਂ ਦੀ ਦਿੱਲੀ ਇੱਛਾ ਹੈ ਕਿ ਉਹ ਲੋਕਾਂ ਦੇ ਮਸਲੇ ਸਮੇਂ ਸਿਰ ਹੱਲ ਕਰਨ ਅਤੇ ਇਸੇ ਦ੍ਰਿੜ-ਇੱਛਾ ਸ਼ਕਤੀ ਨੂੰ ਆਪਣੇ ਜਹਿਨ ਵਿੱਚ ਵਸਾ ਕੇ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਸਰਗਰਮ ਵਰਕਰ ਸ਼ਾਮਲ ਹਨ।
Publish Date: Thu, 14 May 2026 03:23 PM (IST)
Updated Date: Thu, 14 May 2026 03:28 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਹਲਕੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਵਿਅਕਤੀਆਂ ਦਾ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ "ਆਪ" ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਕਾਰਨ ਵਿਰੋਧੀਆਂ ਨੂੰ ਆਪਣੇ ਵੋਟ ਬੈਂਕ ਦੀ ਚਿੰਤਾ ਸਤਾਉਣ ਲੱਗ ਪਈ ਹੈ।
ਅੱਜ ਪਿੰਡ ਚੱਪੜਚਿੜੀ ਖੁਰਦ ਦੀ ਸਰਪੰਚ ਮਨਜੀਤ ਕੌਰ ਸਰਪੰਚ ਅਤੇ ਸੈਕਟਰ-94 ਮੁਹਾਲੀ ਦੇ ਪ੍ਰਧਾਨ ਸੰਦੀਪ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਜਿਨ੍ਹਾਂ ਦਾ ਵਿਧਾਇਕ ਕੁਲਵੰਤ ਸਿੰਘ ਨੇ ਨਿੱਘਾ ਸਵਾਗਤ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਿਲਸਿਲਾ ਜਿਸ ਤਰ੍ਹਾਂ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ, ਉਹ ਅੱਗੇ ਵੀ ਜਾਰੀ ਰਹੇਗਾ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵੱਡਾ ਵਾਧਾ ਹੁੰਦਾ ਜਾ ਰਿਹਾ ਹੈ ਜੋ ਮੁੱਖ ਮੰਤਰੀ ਭਗਵੰਤਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਵਾ ਚਾਰ ਸਾਲ ਦੀ ਕਾਰਗੁਜ਼ਾਰੀ ਦੇ ਚੱਲਦਿਆਂ ਹੋ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਰਾਂ ਦੀ ਦਿੱਲੀ ਇੱਛਾ ਹੈ ਕਿ ਉਹ ਲੋਕਾਂ ਦੇ ਮਸਲੇ ਸਮੇਂ ਸਿਰ ਹੱਲ ਕਰਨ ਅਤੇ ਇਸੇ ਦ੍ਰਿੜ-ਇੱਛਾ ਸ਼ਕਤੀ ਨੂੰ ਆਪਣੇ ਜਹਿਨ ਵਿੱਚ ਵਸਾ ਕੇ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਨ੍ਹਾਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਸਰਗਰਮ ਵਰਕਰ ਸ਼ਾਮਲ ਹਨ।
ਕੁਲਵੰਤ ਸਿੰਘ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹੁਣ ਆਪਣੀ ਪਾਰਟੀ ਵਿੱਚ ਘੁਟਨ ਜਿਹੀ ਮਹਿਸੂਸ ਕਰ ਰਹੇ ਹਨ, ਅਜਿਹੇ ਵਿਅਕਤੀ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਦਾ ਮਨ ਬਣਾ ਚੁੱਕੇ ਹਨ। ਇਹ ਰੁਝਾਨ ਸ਼ੁਰੂ ਹੋ ਚੁੱਕਾ ਹੈ, ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆ ਦਾ ਮਾਣ-ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਅਹਿਮ ਜਿੰਮੇਵਾਰੀਆਂ ਸੌਂਪੀਆਂ ਜਾਣਗੀਆਂ, ਤਾਂ ਜੋ ਉਹ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਹੋਰ ਵਿਸਥਾਰ ਕਰ ਸਕਣ।
ਇਸ ਮੌਕੇ ਸਰਪੰਚ ਮਨਜੀਤ ਕੌਰ ਚੱਪੜਚਿੜੀ ਖੁਰਦ, ਸੰਦੀਪ ਸਿੰਘ ਸੰਧੂ ਸੈਕਟਰ-94 ਸਮੇਤ ਹਰਦੀਪ ਸਿੰਘ,ਸਿਮਰਤ ਪਾਲ ਸਿੰਘ, ਨੇਹਾ ਸੈਣੀ, ਨਵਦੀਪ ਸੈਣੀ, ਕਿਰਤਪਾਲ ਸਿੰਘ, ਜਸਕਰਨ ਸਿੰਘ ਆਦਿ ਹਾਜ਼ਰ ਸਨ।