War Against Gangsters : ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ
ਅੱਜ ਮੁਹਿੰਮ 14ਵੇਂ ਦਿਨ, ਪੁਲਿਸ ਟੀਮਾਂ ਨੇ 613 ਛਾਪੇਮਾਰੀਆਂ ਕਰਨ ਤੋਂ ਬਾਅਦ 172 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 159 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।
Publish Date: Mon, 02 Feb 2026 08:13 PM (IST)
Updated Date: Mon, 02 Feb 2026 08:16 PM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਵਿਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ।
ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ ) ਅਰਪਿਤ ਸ਼ੁਕਲਾ ਨੇ ਮੋਹਾਲੀ ਦੇ ਗੋਦਰੇਜ ਚੌਕ ’ਤੇ ਨਾਕੇ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 116 ਹਥਿਆਰਾਂ ਸਮੇਤ 262 ਜ਼ਿੰਦਾ ਕਾਰਤੂਸ ਅਤੇ 23 ਮੈਗਜ਼ੀਨ ਬਰਾਮਦ ਕੀਤੇ ਹਨ।ਇਸ ਤੋਂ ਇਲਾਵਾ 2311 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਆਰੰਭੀ ਗਈ ਹੈ, ਜਦਕਿ 4,008 ਵਿਅਕਤੀਆਂ ਨੂੰ ਪੂਰੀ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਪਿਛਲੇ 14 ਦਿਨਾਂ ਵਿੱਚ 283 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਅੱਜ ਮੁਹਿੰਮ 14ਵੇਂ ਦਿਨ, ਪੁਲਿਸ ਟੀਮਾਂ ਨੇ 613 ਛਾਪੇਮਾਰੀਆਂ ਕਰਨ ਤੋਂ ਬਾਅਦ 172 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 159 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ ਰਾਹੀਂ ਰਿਪੋਰਟ ਕਰ ਸਕਦੇ ਹਨ।
ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 338ਵੇਂ ਦਿਨ 81 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 1.3 ਕਿਲੋ ਹੈਰੋਇਨ, 1053 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।