ਮੁੱਖ ਅਧਿਆਪਕ ਗੁਰਜੀਤ ਸਿੰਘ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ
ਸਰਕਾਰੀ ਹਾਈ ਸਕੂਲ ਦੇ ਮੁੱਖ ਅਧਿਆਪਕ ਗੁਰਜੀਤ ਸਿੰਘ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ
Publish Date: Sat, 02 May 2026 05:56 PM (IST)
Updated Date: Sun, 03 May 2026 04:11 AM (IST)

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਸਰਕਾਰੀ ਹਾਈ ਸਕੂਲ ਫੇਜ਼-5 ਦੇ ਮੁੱਖ ਅਧਿਆਪਕ ਗੁਰਜੀਤ ਸਿੰਘ ਨੂੰ ਗੌਰਮਿੰਟ ਟੀਚਰ ਯੂਨੀਅਨ ਪੰਜਾਬ (ਵਿਗਿਆਨਕ) ਜ਼ਿਲ੍ਹਾ ਮੁਹਾਲੀ ਵੱਲੋਂ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੇ ਮੁੱਢਲੀ ਸਿੱਖਿਆ ਸਰਕਾਰੀ ਪ੍ਰਾਇਮਰੀ ਸਕੂਲ ਲੁਠੇੜੀ ਤੋਂ ਪ੍ਰਾਪਤ ਕੀਤੀ ਅਤੇ ਅੱਗੇ ਦੀ ਪੜ੍ਹਾਈ ਸਰਕਾਰੀ ਮਿਡਲ ਸਕੂਲ ਸਲੇਮਪੁਰ ਅਤੇ ਸਰਕਾਰੀ ਹਾਈ ਸਕੂਲ ਲੁਠੇੜੀ ਤੋਂ ਕੀਤੀ। ਵਿਦਿਆਰਥੀ ਜੀਵਨ ਦੌਰਾਨ ਖੇਡਾਂ ਵੱਲ ਖ਼ਾਸ ਰੁਝਾਨ ਬਣਿਆ ਅਤੇ ਖੋ-ਖੋ ਵਿਚ ਜ਼ਿਲ੍ਹਾ ਪੱਧਰ ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਣ ਹਾਸਲ ਕੀਤਾ। 11 ਮਈ 1994 ਨੂੰ ਉਨ੍ਹਾਂ ਨੇ ਸਰਕਾਰੀ ਸੇਵਾ ਦੀ ਸ਼ੁਰੂਆਤ ਡੀਪੀਈ ਵਜੋਂ ਬਡਾਲੀ ਆਲਾ ਸਿੰਘ ਸਕੂਲ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ) ਤੋਂ ਕੀਤੀ। ਦੋ ਦਹਾਕੇ ਤੋਂ ਵੱਧ ਸਮੇਂ ਦੌਰਾਨ ਉਨ੍ਹਾਂ ਨੇ ਅਨੇਕਾਂ ਵਿਦਿਆਰਥੀਆਂ ਨੂੰ ਸਟੇਟ ਅਤੇ ਨੈਸ਼ਨਲ ਪੱਧਰ ਦੇ ਖਿਡਾਰੀ ਬਣਾਇਆ। ਉਹ ਸ਼ੁਰੂ ਤੋਂ ਹੀ ਗੋਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਕ) ਨਾਲ ਜੁੜੇ ਰਹੇ ਅਤੇ ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਅਤੇ ਸਟੇਟ ਕਮੇਟੀ ਮੈਂਬਰ ਵਜੋਂ ਸੇਵਾਵਾਂ ਨਿਭਾਈਆ। ਇਸ ਮੌਕੇ ਸਾਬਕਾ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ, ਜਨਰਲ ਸਕੱਤਰ ਐੱਨਡੀ ਤਿਵਾੜੀ, ਪ੍ਰਿੰਸੀਪਲ ਲਵਿਸ ਚਾਵਲਾ, ਮੁੱਖ ਅਧਿਆਪਕ ਗੁਰਸੇਵਕ ਸਿੰਘ, ਰਣਜੀਤ ਸਿੰਘ ਰਬਾਬੀ, ਸੇਵਾਮੁਕਤ ਪੀਟੀ ਮਾਸਟਰ ਭੁਪਿੰਦਰ ਸਿੰਘ ਗਰੇਵਾਲ, ਅਨੀਸ਼ ਕੁਮਾਰ, ਸੁਖਪ੍ਰੀਤ ਸਿੰਘ, ਅਵਨੀਸ ਕਲਿਆਣ, ਅਧਿਅਤਾਮਕ ਪ੍ਰਕਾਸ਼, ਗੁਰਸ਼ਰਨ ਸਿੰਘ, ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਸਕੂਲ ਸਟਾਫ਼ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਗੁਰਜੀਤ ਸਿੰਘ ਨੂੰ ਮੁਬਾਰਕਬਾਦ ਦੇਣ ਲਈ ਪਹੁੰਚੇ।