ਮਹਿਲਾ ਕਾਂਗਰਸ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਸਾਈਕਲਾਂ ’ਤੇ ਕੀਤਾ ਰੋਸ ਮਾਰਚ
ਮਹਿਲਾ ਕਾਂਗਰਸ ਨੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਸਾਈਕਲਾਂ ’ਤੇ ਕੀਤਾ ਰੋਸ ਮਾਰਚ
Publish Date: Mon, 18 May 2026 07:45 PM (IST)
Updated Date: Mon, 18 May 2026 07:45 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਤੇਲ ਦੀਆਂ ਵੱਧ ਰਹੀਆਂ ਕੀਮਤਾਂ ਖ਼ਿਲਾਫ਼ ਮੁਹਾਲੀ ਵਿਚ ਮਹਿਲਾ ਕਾਂਗਰਸ ਵੱਲੋਂ ਸਾਈਕਲਾਂ ’ਤੇ ਰੈਲੀ ਕਰ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਮਹਿਲਾ ਕਾਂਗਰਸ ਦੀ ਕਾਰਜਕਾਰੀ ਸੂਬਾ ਪ੍ਰਧਾਨ ਪ੍ਰਧਾਨ ਬਲਜੀਤ ਕੌਰ ਅਤੇ ਵਰਕਰਾਂ ਨੇ ਸੜਕਾਂ ’ਤੇ ਉਤਰ ਕੇ ਵੱਧ ਰਹੀਆਂ ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ, ਵਿਦਿਆਰਥੀਆਂ ਅਤੇ ਮਿਹਨਤੀ ਪਰਿਵਾਰਾਂ ’ਤੇ ਭਾਰੀ ਬੋਝ ਪਾ ਦਿੱਤਾ ਹੈ। ਰੋਜ਼ਾਨਾ ਯਾਤਰਾ, ਆਵਾਜਾਈ ਅਤੇ ਜ਼ਰੂਰੀ ਸਾਮਾਨ ਦਿਨੋਂ-ਦਿਨ ਮਹਿੰਗੇ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਨਾ-ਇਨਸਾਫ਼ੀ ਵਧੀਆਂ ਕੀਮਤਾਂ ਦਾ ਡੱਟ ਕੇ ਵਿਰੋਧ ਕਰਦੇ ਹਾਂ ਅਤੇ ਸਬੰਧਿਤ ਅਧਿਕਾਰੀਆਂ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਦੇ ਹਾਂ। ਸਸਤਾ ਤੇਲ ਹਰ ਨਾਗਰਿਕ ਦੀ ਬੁਨਿਆਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਓ ਅਸੀਂ ਸਭ ਮਿਲ ਕੇ ਠੀਕ ਕੀਮਤਾਂ ਅਤੇ ਲੋਕਾਂ ਨੂੰ ਰਾਹਤ ਦਿਵਾਉਣ ਲਈ ਇਕੱਠੇ ਹੋਈਏ।