ਪਿ੍ੰਸੀਪਲ ਗਿੱਲ ਵੱਲੋਂ ਗ੍ਰੀਨ ਦੀਵਾਲੀ ਮਨਾਉਣ ਦਾ ਸੁਨੇਹਾ
ਪਿ੍ਸੀਪਲ ਸੁਖਵਿੰਦਰ ਕੌਰ ਗਿੱਲ ਵੱਲੋਂ ਗ੍ਰੀਨ ‘ਦੀਵਾਲੀ’ ਮਨਾਉਣ ਦਾ ਦਿੱਤਾ ਸੁਨੇਹਾ
Publish Date: Thu, 16 Oct 2025 05:07 PM (IST)
Updated Date: Thu, 16 Oct 2025 05:08 PM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਾਹਮਣੇ ਸ਼੍ਰੀ ਹਨੂੰਮਾਨ ਮੰਦਰ, ਪੰਚਾਇਤੀ ਗਾਊਸ਼ਾਲਾ ਰੋਡ ਜੈਤੋ ਦੇ ਪਿ੍ੰਸੀਪਲ ਸੁਖਵਿੰਦਰ ਕੌਰ ਗਿੱਲ ਵੱਲੋਂ ਪੰਜਾਬ ’ਚ ਫੈਲ ਰਹੀਆਂ ਗੰਭੀਰ ਬਿਮਾਰੀਆਂ ਤੋਂ ਸੁਚੇਤ ਕਰਦਿਆਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। ਪਿ੍ੰਸੀਪਲ ਸੁਖਵਿੰਦਰ ਕੌਰ ਗਿੱਲ ਵੱਲੋਂ ਕਿਸਾਨਾਂ ਨੂੰ ਮਾਨਵਤਾ ਦੀ ਭਲਾਈ ਲਈ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਗਈ ਕਿ ਪਰਾਲੀ ਸਾੜਨ ਦੀ ਬਜਾਏ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਦੀ ਸੰਭਾਲ ਕੀਤੀ ਜਾਵੇ ਕਿਉਂਕਿ ਇਨ੍ਹਾਂ ਦਿਨਾਂ ’ਚ ਲੱਖਾਂ ਟਨ ਪਟਾਕੇ ਵੀ ਚਲਾਏ ਜਾਂਦੇ ਹਨ, ਜਿਸ ਨਾਲ ਹਵਾ ਵਿੱਚ ਪ੍ਰਦੂਸ਼ਣ ਇੰਨਾ ਵੱਧ ਜਾਂਦਾ ਹੈ ਕਿ ਇਸ ਨਾਲ ਇਨਸਾਨੀ ਜੀਵਨ ਤੇ ਸਾਹ ਲੈਣ ਵਾਲੇ ਜਾਨਵਰਾਂ ਦੇ ਲਈ ਵੀ ਦਿਨੋਂ-ਦਿਨ ਧਰਤੀ ’ਤੇ ਰਹਿਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਪਿ੍ਰੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਕਿਹਾ ਕਿ ਹਰ ਸਾਲ ਲੱਖਾਂ ਟਨ ਪਟਾਕੇ ਚਲਾ ਕੇ ਹਵਾ ਪ੍ਰਦੂਸ਼ਣ ਨਾਲ ਲੋਕ ਫ਼ੇਫ਼ੜਿਆਂ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਕੈਂਸਰ ਦੇ ਫ਼ੈਲਣ ਦਾ ਮੁੱਖ ਕਾਰਨ ਬਣ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਦੀਵਾਲੀ ’ਤੇ ਹਰ ਮਨੁੱਖ ਨੂੰ ਮਨੁੱਖਤਾ ਦੀ ਭਲਾਈ ਲਈ ਇੱਕ ਬੂਟਾ ਜ਼ਰੂਰ ਲਾਉਣਾ ਚਾਹੀਦਾ ਹੈ ਤਾਂ ਕਿ ਪ੍ਰਦੂਸ਼ਣ ਮੁਕਤ ਦੀਵਾਲੀ ਦੇ ਨਾਲ ਵਾਤਾਵਰਣ ਵੀ ਸ਼ੁੱਧ ਹੋ ਸਕੇ ਤਾਂ ਜੋ ਆਉਣ ਵਾਲੀਆਂ ਨਸਲਾਂ ਸਾਡੇ ’ਤੇ ਮਾਣ ਕਰ ਸਕਣ। ਪਿ੍ਰੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਕਿਹਾ ਕਿ ਜੇਕਰ ਹੁਣ ਵੀ ਅਸੀਂ ਅਜਿਹਾ ਨਾ ਕਰ ਸਕੇ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਸਾਨੂੰ ਕਦੇ ਵੀ ਮਾਫ਼ ਨਹੀਂ ਕਰਨਗੀਆਂ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ, ਪ੍ਰਧਾਨ ਅਸ਼ੋਕ ਕੁਮਾਰ ਗਰਗ, ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ਲੱਕੀ ਗਰਗ, ਡਾਇਰੈਕਟਰ ਦੀਪੀ ਗਰਗ, ਮੈਂਬਰ ਘਨੱਈਆ ਲਾਲ ਗਰਗ ਅਤੇ ਮੈਂਬਰ ਜਗਮੇਲ ਸਿੰਘ ਬਰਾੜ ਆਦਿ ਹਾਜ਼ਰ ਸਨ।