ਮਾਨ ਸਰਕਾਰ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਨੂੰ ਖੁਸ਼ਹਾਲ ਬਣਾਉਣਾ : ਮਲਹੋਤਰਾ
ਮਾਨ ਸਰਕਾਰ ਦਾ ਇੱਕੋ-ਇੱਕ ਨਿਸ਼ਾਨਾ ਪੰਜਾਬ ਨੂੰ ਖੁਸ਼ਹਾਲ ਬਣਾਉਣਾ : ਹਰਸਿਮਰਨ ਮਲਹੋਤਰਾ
Publish Date: Thu, 16 Oct 2025 05:24 PM (IST)
Updated Date: Thu, 16 Oct 2025 05:26 PM (IST)

- ਪਿੰਡ ਰੋਮਾਣਾ ਅਜੀਤ ਸਿੰਘ ’ਚ ਇੰਟਰਲਾਕ ਟਾਈਲਾਂ ਨਾਲ ਨਵੀਂ ਬਣੀ ਮੇਨ ਗਲੀ ਦਾ ਕੀਤਾ ਉਦਘਾਟਨ ਭੋਲਾ ਸ਼ਰਮਾ, ਪੰਜਾਬੀ ਜਾਗਰਣ ਜੈਤੋ : ਪੰਜਾਬ ਦੀ ਮਾਨ ਸਰਕਾਰ ਵਿਕਾਸ ਦੇ ਖੇਤਰ ਵਿਚ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ ਨੇ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਇੰਟਰਲਾਕ ਟਾਈਲਾਂ ਨਾਲ ਨਵੀਂ ਬਣੀ ਮੇਨ ਗਲੀ ਦਾ ਉਦਘਾਟਨ ਕਰਨ ਉਪੰਰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਐਡਵੋਕੋਟ ਹਰਸਿਮਰਨ ਸਿੰਘ ਮਲਹੋਤਰਾ ਨੇ ਕਿਹਾ ਕਿ ਰਾਜ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਯੋਗ ਅਗਵਾਈ ਵਿਚ ਚੱਲ ਰਹੀ ‘ਆਪ’ ਸਰਕਾਰ ਦਾ ਮੁੱਖ ਮੰਤਵ ਪੰਜਾਬ ਨੂੰ ਖੁਸ਼ਹਾਲ ਬਣਾਉਣਾ ਹੈ ਅਤੇ ਜਨ-ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਲੋਕਪੱਖੀ ਤੇ ਇਤਿਹਾਸਕ ਫ਼ੈਸਲਿਆਂ ਤੋਂ ਪੰਜਾਬ ਰਾਜ ਦੇ ਲੋਕ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਅਹਿਮ ਕਦਮ ਚੁੱਕੇ ਜਾ ਰਹੇ। ਪੰਜਾਬ ਸਰਕਾਰ ਰਾਜ ਦੇ ਆਮ ਲੋਕਾਂ ਦੀ ਆਪਣੀ ਸਰਕਾਰ ਹੈ। ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਨੇ ਕਿਹਾ ਕਿ ‘ਆਪ’ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ, ਜਦਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਮਜ਼ੋਰ ਕਰਨ ਲਈ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ ਪਰ ਪੰਜਾਬ ਅੰਦਰਲੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਆਪਣੇ ਬਲਬੂਤੇ ਤੇ ਪੰਜਾਬ ਦਾ ਵਿਕਾਸ ਕਰ ਰਹੀ ਹੈ। ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਨੇ ਕਿਹਾ ਕਿ ‘ਆਪ’ ਪੰਜਾਬ ਦੀ ਇੱਕੋ-ਇੱਕ ਤਰਜਮਾਨ ਪਾਰਟੀ ਜਿਸ ਨੂੰ ਪੰਜਾਬ ਦੇ ਲੋਕਾਂ ਦੇ ਮਸਲਿਆਂ, ਸਮੱਸਿਆਵਾਂ, ਲੋੜਾਂ ਬਾਰੇ ਡੂੰਘੀ ਸਮਝ ਹੈ, ਇਸੇ ਕਰ ਕੇ ਹੀ ‘ਆਪ’ ਦੀਆਂ ਨੀਤੀਆਂ ਹਮੇਸ਼ਾ ਲੋਕ ਪੱਖੀ ਰਹੀਆਂ ਹਨ। ਪੰਜਾਬ ਅੰਦਰ ‘ਆਪ’ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਸਰਕਾਰ ਵੱਲੋਂ ਹਰ ਵਰਗ ਨੂੰ ਪੂਰੀ ਵਚਨਬੱਧਤਾ ਨਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਜਸਪ੍ਰੀਤ ਕੌਰ ਧਾਲੀਵਾਲ ਪਤਨੀ ਇੰਦਰਜੀਤ ਸਿੰਘ ਧਾਲੀਵਾਲ, ਪੰਚ ਡਾ. ਜਗਰੂਪ ਸਿੰਘ ਧਾਲੀਵਾਲ, ਪੰਚ ਗੁਰਪ੍ਰੀਤ ਸਿੰਘ ਧਾਲੀਵਾਲ, ਪੰਚ ਹਰਪ੍ਰੀਤ ਕੌਰ ਧਾਲੀਵਾਲ, ਪੰਚ ਭੁਪਿੰਦਰ ਸਿੰਘ ਧਾਲੀਵਾਲ, ਬੌਬੀ ਸਿੰਘ ਧਾਲੀਵਾਲ, ਪੰਚਾਇਤ ਸਕੱਤਰ ਬੇਅੰਤ ਸਿੰਘ ਢਿੱਲੋਂ ਢਿੱਲਵਾਂ ਕਲਾਂ ਆਦਿ ਹਾਜ਼ਰ ਸਨ।