ਪੱਤਰ ਪੇ੍ਰਰਕ, ਫਰੀਦਕੋਟ : ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਸੀਆਈਏ ਸਟਾਫ ਫਰੀਦਕੋਟ ਵਿਖੇ ਤਾਇਨਾਤ ਏਐੱਸਆਈ ਸਵਰਨਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਖਾਸ ਮੁਖਬਰ ਦੀ ਸੁੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਸ਼ਾਲ ਕੁਮਾਰ ਵਾਸੀ ਆਰਾ ਕਾਲੋਨੀ ਫਰੀਦਕੋਟ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸਿਟੀ ਥਾਣਾ ਫਰੀਦਕੋਟ ਵਿਖੇ ਐਕਸਾਈਜ਼ ਐਕਟ ਦੀ ਧਾਰਾ 61/1/14 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।