ਹਰਪ੍ਰਰੀਤ ਸਿੰਘ ਚਾਨਾ, ਫਰੀਦਕੋਟ

ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਦੀ ਜੰਗ ਵਿੱਚ ਸੁਚੇਤ ਹੋ ਕੇ ਸਹਿਯੋਗ ਦੇਣ ਲਈ ਆਮ ਲੋਕਾਂ ਨੂੰ ਸੁਨੇਹਾ ਦੇ ਰਹੀਆਂ ਹਨ, ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਸਿਵਲ ਸਰਜਨ ਡਾ. ਸੰਜੇ ਕਪੂਰ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਡਾ. ਸੰਜੇ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ ਅੰਦਰ 152 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ,ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 1121 ਹੋ ਗਈ ਹੈ,97 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਅੱਜ ਸਿਹਤਯਾਬ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਤੋਂ ਪੀੜਤ 2 ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨਾਂ ਕਿਹਾ ਇਹ ਇੱਕ ਖਤਰਨਾਕ ਵਾਇਰਸ ਹੈ। ਇਸ ਲਈ ਅਜੇ ਵੀ ਜਾਗਰੂਕ ਹੋਣ ਤੇ ਲਾਪਰਵਾਹੀ ਨਾ ਕਰਨ ਦੀ ਗੱਲ ਕਹੀ ਜਾ ਰਹੀ ਹੈ, ਵਾਰ-ਵਾਰ ਹੱਥ ਧੋਣਾ,ਮਾਸਕ ਲਗਾ ਕੇ ਰੱਖਣਾ ਅਤੇ ਸਰੀਰਕ ਦੂਰੀ ਬਣਾ ਕੇ ਰੱਖਣਾ ਅਜੇ ਸਮੇ ਦੀ ਲੋੜ ਹੈ,ਇਸੇ ਤਰਾਂ ਹੀ ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਤੇ ਜਿੱਤ ਪਾਈ ਜਾ ਸਕਦੀ ਹੈ।ਮੀਡੀਆ ਇੰਚਾਰਜ ਕੋਵਿਡ-19 ਬੀ.ਈ.ਈ ਫਲੈਗ ਚਾਵਲਾ ਨੇ ਕਿਹਾ ਕਿ ਜੇ ਕਿਸੇ ਨੂੰ ਖਾਂਸੀ, ਜ਼ੁਕਾਮ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਵਰਗੇ ਲੱਛਣ ਨਜ਼ਰ ਆ ਰਹੇ ਹਨ ਤਾਂ ਤੁਰੰਤ ਸਿਹਤ ਵਿਭਾਗ ਨਾਲ ਸੰਪਰਕ ਕਰੋ,ਜੇ ਕਿਸੇ ਵਿਅਕਤੀ ਵਿੱਚ ਲੱਛਣ ਦਿਖਾਈ ਨਹੀ ਵੀ ਦੇ ਰਹੇ ਤਾਂ ਵੀ ਉਹ ਸ਼ੱਕ ਦੂਰ ਕਰਨ ਲਈ ਬਿਨਾ ਕਿਸੇ ਡਰ ਤੋਂ ਨੇੜੇ ਦੇ ਫਲੂ ਕਾਰਨਰ ਤੇ ਕੋਰੋਨਾ ਸੈਂਪਲ ਦੇ ਸਕਦਾ।ਉਨਾਂ ਨੇ ਕਿਹਾ ਕਿ ਹੁਣ ਰੋਜ਼ਾਨਾ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਣਾ ਖਤਰੇ ਦੀ ਘੰਟੀ ਹੈ,ਇਸ ਲਈ ਸਾਨੂੰ ਸਾਰਿਆਂ ਨੂੰ ਚੌਕਸ ਰਹਿਣ ਦੀ ਲੋੜ ਹੈ,ਸਿਹਤ ਸੰਸਥਾਵਾਂ ਕੋਟਕਪੂਰਾ,ਜੈਤੋ,ਬਾਜਾਖਾਨਾ,ਸਾਦਿਕ ਅਤੇ ਫਰੀਦਕੋਟ ਵਿਖੇ ਸਥਾਪਿਤ ਫਲੂ ਕਾਰਨਰ ਵਿਖੇ ਗਠਿਤ ਟੀਮਾਂ ਵੱਲੋਂ ਸੈਂਪਲ ਇਕੱਤਰ ਕਰਕੇ ਲੈਬ ਨੂੰ ਜਾਂਚ ਲਈ ਭੇਜੇ ਜਾ ਰਹੇ ਹਨ।