ਫਰੀਦਕੋਟ ਕੇਂਦਰੀ ਮਾਡਰਨ ਜੇਲ੍ਹ ਦੀਆਂ ਬੈਰਕਾਂ ’ਚੋਂ 4 ਮੋਬਾਈਲ ਤੇ ਹੋਰ ਸਾਮਾਨ ਬਰਾਮਦ, 4 ਬੰਦੀਆਂ ਖ਼ਿਲਾਫ਼ ਮਾਮਲਾ ਦਰਜ
ਪੁਲਿਸ ਨੂੰ ਭੇਜੀ ਗਈ ਸ਼ਿਕਾਇਤ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਪਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜੇਲ੍ਹ ਕਰਮਚਾਰੀਆਂ ਦੀ ਟੀਮ ਵੱਲੋਂ ਵੱਖ-ਵੱਖ ਬੈਰਕਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀ ਮੋਗਾ ਵਾਸੀ ਗੁਰਦੇਵ ਸਿੰਘ, ਲੁਧਿਆਣਾ ਵਾਸੀ ਮੋਵਿਸ਼ ਬੈਂਸ, ਕੈਦੀ ਜਗਰਾਉਂ ਵਾਸੀ ਆਸ਼ੂ ਅਤੇ ਫਿਰੋਜ਼ਪੁਰ ਵਾਸੀ ਗੁਰਜੀਤ ਸਿੰਘ ਕੋਲੋਂ ਕੁੱਲ ਚਾਰ ਮੋਬਾਈਲ ਫੋਨ, ਇੱਕ ਚਾਰਜਰ, ਇੱਕ ਹੈੱਡਫੋਨ ਅਤੇ ਇੱਕ ਡਾਟਾ ਕੇਬਲ ਬਰਾਮਦ ਹੋਈ।
Publish Date: Sun, 29 Nov 2026 03:38 PM (IST)
Updated Date: Sun, 29 Nov 2026 03:43 PM (IST)
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਕੋਲੋਂ ਮੋਬਾਈਲ ਫੋਨ ਸਮੇਤ ਹੋਰ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਵੱਖ-ਵੱਖ ਬੈਰਕਾਂ ਵਿੱਚ ਕੀਤੀ ਗਈ ਤਲਾਸ਼ੀ ਦੌਰਾਨ ਚਾਰ ਮੋਬਾਈਲ ਫੋਨ, ਇੱਕ ਚਾਰਜਰ, ਇੱਕ ਹੈੱਡਫੋਨ ਅਤੇ ਇੱਕ ਡਾਟਾ ਕੇਬਲ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਪੁਲਿਸ ਨੇ ਦੋ ਹਵਾਲਾਤੀਆਂ ਅਤੇ ਦੋ ਕੈਦੀਆਂ ਖ਼ਿਲਾਫ਼ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਸਰਚ ਆਪ੍ਰੇਸ਼ਨ ਦੌਰਾਨ 4 ਮੋਬਾਈਲ, ਚਾਰਜਰ, ਹੈੱਡਫੋਨ ਅਤੇ ਡਾਟਾ ਕੇਬਲ ਬਰਾਮਦ
ਪੁਲਿਸ ਨੂੰ ਭੇਜੀ ਗਈ ਸ਼ਿਕਾਇਤ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਪਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜੇਲ੍ਹ ਕਰਮਚਾਰੀਆਂ ਦੀ ਟੀਮ ਵੱਲੋਂ ਵੱਖ-ਵੱਖ ਬੈਰਕਾਂ ਦੀ ਅਚਨਚੇਤ ਜਾਂਚ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀ ਮੋਗਾ ਵਾਸੀ ਗੁਰਦੇਵ ਸਿੰਘ, ਲੁਧਿਆਣਾ ਵਾਸੀ ਮੋਵਿਸ਼ ਬੈਂਸ, ਕੈਦੀ ਜਗਰਾਉਂ ਵਾਸੀ ਆਸ਼ੂ ਅਤੇ ਫਿਰੋਜ਼ਪੁਰ ਵਾਸੀ ਗੁਰਜੀਤ ਸਿੰਘ ਕੋਲੋਂ ਕੁੱਲ ਚਾਰ ਮੋਬਾਈਲ ਫੋਨ, ਇੱਕ ਚਾਰਜਰ, ਇੱਕ ਹੈੱਡਫੋਨ ਅਤੇ ਇੱਕ ਡਾਟਾ ਕੇਬਲ ਬਰਾਮਦ ਹੋਈ।
ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਕੀਤੀ ਜਾਵੇਗੀ ਪੁੱਛਗਿੱਛ, ਜਾਂਚ ਜਾਰੀ
ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਜੇਲ੍ਹ ਇਨਵੈਸਟੀਗੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਨਾਮਜ਼ਦ ਦੋਵਾਂ ਹਵਾਲਾਤੀਆਂ ਅਤੇ ਦੋਵਾਂ ਕੈਦੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕੋਲੋਂ ਜੇਲ੍ਹ ਅੰਦਰ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਪਹੁੰਚਣ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਵੇਗੀ।