ਫਰੀਦਕੋਟ ਮਾਡਰਨ ਜੇਲ੍ਹ 'ਚੋਂ 5 ਮੋਬਾਈਲ ਫ਼ੋਨ ਤੇ 3 ਚਾਰਜਰ ਬਰਾਮਦ, 5 ਹਵਾਲਾਤੀਆਂ ਵਿਰੁੱਧ ਮਾਮਲਾ ਦਰਜ
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੇਂਦਰੀ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ਗਾਰਦ ਦੇ ਨਾਲ ਮਿਲ ਕੇ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਦੌਰਾਨ ਪੰਜ ਹਵਾਲਾਤੀਆਂ ਕੋਲੋਂ ਇਹ ਪਾਬੰਦੀਸ਼ੁਦਾ ਉਪਕਰਨ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਤਰਨਤਾਰਨ ਵਾਸੀ ਪ੍ਰਭਜੀਤ ਸਿੰਘ, ਅਰਸ਼ਦੀਪ ਸਿੰਘ, ਜਸਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਗੁਰਤਾਜਬੀਰ ਸਿੰਘ ਵਜੋਂ ਹੋਈ ਹੈ।
Publish Date: Mon, 23 Nov 2026 03:07 PM (IST)
Updated Date: Mon, 23 Nov 2026 03:10 PM (IST)
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ। ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ ਪੰਜ ਟੱਚ ਸਕਰੀਨ ਮੋਬਾਈਲ ਫੋਨ ਅਤੇ ਤਿੰਨ ਚਾਰਜਰ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੇਂਦਰੀ ਮਾਡਰਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੀਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜੇਲ੍ਹ ਗਾਰਦ ਦੇ ਨਾਲ ਮਿਲ ਕੇ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਇਸ ਦੌਰਾਨ ਪੰਜ ਹਵਾਲਾਤੀਆਂ ਕੋਲੋਂ ਇਹ ਪਾਬੰਦੀਸ਼ੁਦਾ ਉਪਕਰਨ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਤਰਨਤਾਰਨ ਵਾਸੀ ਪ੍ਰਭਜੀਤ ਸਿੰਘ, ਅਰਸ਼ਦੀਪ ਸਿੰਘ, ਜਸਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਗੁਰਤਾਜਬੀਰ ਸਿੰਘ ਵਜੋਂ ਹੋਈ ਹੈ।
ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਕੀਤੀ ਜਾਵੇਗੀ ਪੁੱਛਗਿੱਛ
ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਪੰਜਾਂ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹ ਵਿੱਚੋਂ ਬਾਹਰ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਪੁਲਿਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਇਹ ਮੋਬਾਈਲ ਫੋਨ ਅਤੇ ਚਾਰਜਰ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ ਅਤੇ ਇਨ੍ਹਾਂ ਦੀ ਵਰਤੋਂ ਕਿਹੜੇ ਬਾਹਰੀ ਵਿਅਕਤੀਆਂ ਨਾਲ ਸੰਪਰਕ ਕਰਨ ਲਈ ਕੀਤੀ ਜਾ ਰਹੀ ਸੀ।