ਯੂਨੀਵਰਸਿਟੀ ਕਾਲਜ ਜੈਤੋ ’ਚ ਖੂਨਦਾਨ ਕੈਂਪ ਲਾਇਆ
ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲਗਾਏ ਵਿਸ਼ਾਲ ਖੂਨਦਾਨ ਕੈਂਪ ਵਿੱਚ 54 ਯੂਨਿਟ ਖੂਨਦਾਨ
Publish Date: Sat, 21 Feb 2026 05:44 PM (IST)
Updated Date: Sun, 22 Feb 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਯੂਨੀਵਰਸਟੀ ਕਾਲਜ ਜੈਤੋ ਦੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਸਾਂਝ ਬਲੱਡ ਵੈਲਫੇਅਰ ਕਲੱਬ {ਰਜਿ:} ਫ਼ਰੀਦਕੋਟ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲਗਾਇਆ ਗਿਆ। ਕਲੱਬ ਦੇ ਸਰਪ੍ਰਸਤ ਰਾਜਨ ਦੂਆ, ਕਾਲਜ ਦੇ ਪ੍ਰਿੰਸੀਪਲ ਇੰਚਾਰਜ ਸਮਰਾਟ ਖੰਨਾ ਅਤੇ ਸਮਾਜ ਸੇਵੀ ਅਧਿਆਪਕ ਪ੍ਰਮੋਦ ਧੀਰ ਨੇ ਦੱਸਿਆ ਕਿ ਇਸ ਵਿਸ਼ਾਲ ਖੂਨਦਾਨ ਕੈਂਪ ਵਿੱਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਦੇ ਨਾਲ-ਨਾਲ ਜੈਤੋ ਇਲਾਕੇ ਦੇ ਸਮਾਜ ਸੇਵੀਆਂ ਨੇ ਵੀ ਖੂਨਦਾਨ ਕੀਤਾ। ਇਸ ਖੂਨਦਾਨ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰੀਸ਼ ਚੰਦਰ ਗੋਇਲ ਪ੍ਰਧਾਨ ਨਗਰ ਕੌਂਸਲ ਜੈਤੋ ਨੇ ਸ਼ਿਰਕਤ ਕੀਤੀ। ਇਸ ਮੌਕੇ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਬੈਂਕ ਬਠਿੰਡਾ ਦੇ ਡਾਕਟਰਾਂ ਦੀ ਟੀਮ ਨੇ ਪਹੁੰਚ ਕੇ ਖੂਨਦਾਨ ਇਕੱਤਰ ਕੀਤਾ। ਖੂਨਦਾਨ ਇੱਕ ਮਹਾਂ ਦਾਨ ਹੈ ਜਿਸ ਨਾਲ ਕਿਸੇ ਵੀ ਲੋੜਵੰਦ ਇਨਸਾਨ ਦੀ ਜਾਨ ਬਚਾਈ ਜਾ ਸਕਦੀ ਹੈ। 18 ਸਾਲ ਤੋਂ ਉੱਪਰ ਦਾ ਤੰਦਰੁਸਤ ਸਰੀਰ ਵਾਲਾ ਹਰੇਕ ਇਨਸਾਨ ਹਰ ਤਿੰਨ ਮਹੀਨੇ ਬਾਅਦ ਖੂਨ ਦਾਨ ਕਰ ਸਕਦਾ ਹੈ। ਖੂਨ ਦਾਨ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ, ਨਵੇਂ ਸੈੱਲ ਬਣਦੇ ਹਨ ਇਸ ਲਈ ਕਿਸੇ ਨੂੰ ਵੀ ਖੂਨ ਦਾਨ ਕਰਨ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਵੱਧ ਚੜ ਕੇ ਖੂਨ ਦਾਨ ਕਰਕੇ ਵਾਹਿਗੁਰੂ ਦੇ ਅਸ਼ੀਰਵਾਦ ਦੇ ਪਾਤਰ ਬਣਨਾ ਚਾਹੀਦਾ ਹੈ। ਇਸ ਮੌਕੇ ਸਾਂਝ ਬਲੱਡ ਵੈਲਫੇਅਰ {ਰਜਿ:} ਫ਼ਰੀਦਕੋਟ ਕਲੱਬ ਦੇ ਪ੍ਰਧਾਨ ਪੰਕਜ ਦਿਓੜਾ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਰਮਨ ਰੋੜੀਕਪੂਰਾ, ਮਨੀਸ਼ ਜੈਤੋ, ਸੁਰਿੰਦਰ ਅਰੋੜਾ, ਜੈਤੋ ਦੇ ਸਮਾਜ ਸੇਵੀ ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ, ਬਾਜ ਸਿੰਘ, ਅਸ਼ੋਕ ਧੀਰ ਆਦਿ ਸਮੁੱਚੀ ਟੀਮ , ਯੂਨੀਵਰਸਟੀ ਕਾਲਜ ਜੈਤੋ ਦੇ ਸੀਨੀਅਰ ਮੋਸਟ ਪ੍ਰੋਫ਼ੈਸਰ ਡਾ.ਪਰਮਿੰਦਰ ਸਿੰਘ ਤੱਗੜ ਜੋ ਖ਼ੁਦ 34 ਵਾਰ ਖੂਨਦਾਨ ਕਰ ਚੁੱਕੇ ਹਨ, ਨੇ ਕਿਹਾ ਕਿ ਖੂਨ ਦਾਨ ਕਰਨ ਨਾਲ਼ ਸਰੀਰ ਵਿਚ ਜਿਥੇ ਤਾਜ਼ਗੀ ਬਣੀ ਰਹਿੰਦੀ ਹੈ ਉੱਥੇ ਮਾਨਸਿਕ ਸਕੂਨ ਵੀ ਮਿਲਦਾ ਹੈ। ਡਾ. ਭਵਨਦੀਪ, ਪ੍ਰੋ. ਵਿਸ਼ਾਲ ਸਿੰਗਲਾ, ਪ੍ਰੋ. ਅਭਿਤ ਜਿੰਦਲ, ਪ੍ਰੋ. ਰੁਪਿੰਦਰਪਾਲ ਸਿੰਘ, ਪ੍ਰੋ. ਜਸ਼ਨਦੀਪ ਕੌਰ, ਪ੍ਰੋ. ਅਰਸ਼ਦੀਪ ਸਿੰਘ, ਪ੍ਰੋ. ਰੇਨੂੰ ਗੋਇਲ, ਸਮੂਹ ਐਨ.ਐਸ.ਐਸ ਵਾਲੇ ਵਿਦਿਆਰਥੀਆਂ ਆਦਿ ਨੇ ਆਪਣੀਆਂ ਵਡਮੁੱਲੀਆਂ ਸੇਵਾਵਾਂ ਦਿੱਤੀਆਂ। ਖੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।