ਪੱਤਰ ਪ੍ਰੇਰਕ. ਕੋਟਕਪੂਰਾ : ਸਾਬਕਾ ਸੰਸਦੀ ਸਕੱਤਰ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਜਿਲਾ ਫਰੀਦੋਕਟ (ਦਿਹਾਤੀ) ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਕੋਰੋਨਾ ਪਾਜੇਟਿਵ ਹੋ ਗਏ ਹਨ। ਜਾਣਕਾਰੀ ਅਨੁਸਾਰ ਮਨਤਾਰ ਸਿੰਘ ਬਰਾੜ ਵੱਲੋਂ 17 ਅਪ੍ਰਰੈਲ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜਿਸਦੀ ਅੱਜ ਆਈ ਰਿਪੋਰਟ ਪਾਜੇਟਿਵ ਆਈ ਹੈ।

ਇਸ ਸਬੰਧ ਵਿੱਚ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਕੋਰੋਨਾ ਦੇ ਮਰੀਜਾਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਪਹਿਲਾਂ ਹੀ ਆਪਣੇ ਰੁਝੇਵਿਆਂ ਨੂੰ ਕਾਫੀ ਘੱਟ ਕੀਤਾ ਹੋਇਆ ਸੀ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਜੋ ਵਿਅਕਤੀ ਵੀ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣੀ ਜੁੰਮੇਵਾਰੀ ਨੂੰ ਸਮਝਦੇ ਹੋਏ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ।