ਹਰਪ੍ਰੀਤ ਸਿੰਘ ਚਾਨਾ, ਕੋਟਕਪੂਰਾ : ਰਣਵੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐੱਸਆਈਟੀ ਨੇ ਬੁਰਜ ਜਵਾਹਰ ਵਾਲਾ ਮਾਮਲੇ 'ਚ 7 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ 2015 'ਚ ਦਰਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਨਾਲ ਸਬੰਧਿਤ ਸਨ। ਦੱਸ ਦੇਈਏ ਕਿ ਇਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਕੋਟਕਪੂਰਾ ਤੇ ਫ਼ਰੀਦਕੋਟ ਤੋਂ ਅੱਧੀ ਰਾਤ ਨੂੰ ਹੋਈਆਂ ਹਨ। ਇਕ ਜਣੇ ਦੀ ਪਹਿਲਾਂ ਹੀ ਜੇਲ੍ਹ 'ਚ ਮੌਤ ਹੋ ਚੁੱਕੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਹੈ ਮਾਮਲਾ

ਮਾਮਲਾ 1 ਜੂਨ 2015 ਦਾ ਹੈ। ਫਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰ ਲਏ ਜਾਣ ਤੋਂ ਬਾਅਦ ਸੂਬੇ 'ਚ ਤਣਾਅ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਬੇਅਦਬੀ ਕਾਂਡ ਖ਼ਿਲਾਫ਼ ਬਹਿਬਲ ਕਲਾਂ ਤੇ ਕੋਟਕਪੂਰਾ 'ਚ ਲੋਕ ਧਰਨੇ 'ਤੇ ਬੈਠ ਗਏ। ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਫਾਇਰਿੰਗ ਕਰ ਦਿੱਤੀ ਜਿਸ ਵਿਚ ਦੋ ਲੋਕਾਂ ਦੀ ਜਾਨ ਚਲ ਗਈ ਸੀ।

Posted By: Amita Verma