ਤਰਸੇਮ ਚਾਨਣਾ, ਫਰੀਦਕੋਟ : ਟਿੱਡੀ ਦਲ ਦੇ ਸੰਭਾਵੀ ਹਮਲੇ ਤੋਂ ਬਚਾਓ, ਰੋਕਥਾਮ ਅਤੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਸਹਿਯੋੋਗ ਲੈਣ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਪ੍ਰਰੀਤ ਮਹਿੰਦਰ ਸਿੰਘ ਸਹੋਤਾ ਦੀ ਪ੍ਰਧਾਨਗੀ ਹੇੇਠ ਅਸ਼ੋਕਾ ਚੱਕਰ ਹਾਲ ਵਿਖੇ ਹੋਈ। ਜਿਸ ਵਿਚ ਡਾ. ਮਨਦੀਪ ਕੌੌਰ ਐੱਸਡੀਐੱਮ ਜੈਤੋ, ਮੇਜਰ ਅਮਿਤ ਸਰੀਨ ਐੱਸਡੀਐੱਮ ਕੋਟਕਪੂਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪ੍ਰਰੀਤ ਮਹਿੰਦਰ ਸਿੰਘ ਸਹੋਤਾ ਨੇ ਕਿਹਾ ਕਿ ਟਿੱਡੀ ਦਲ ਦੇਸ਼ ਦੇ ਵੱਖ ਵੱਖ ਸੂਬਿਆਂ ਤੋੋਂ ਇਲਾਵਾ ਪੰਜਾਬ ਦੇ ਗੁਆਂਢੀ ਰਾਜ ਰਾਜਸਥਾਨ ਦੇ ਕਈ ਇਲਾਕਿਆਂ ਵਿਚ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਪੂਰੇ ਰਾਜ ਵਿਚ ਚੌਕਸੀ ਵਧਾ ਕੇ ਇਸ ਤੇ ਰੋਕਥਾਮ ਲਈ ਢੁੱਕਵੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋਕਣ ਲਈ ਜ਼ਿਲੇ੍ਹ ਦੀ ਟੀਮ ਵੱਲੋਂ ਕੰਮ ਕਰਨਗੇ ਤਾਂ ਜ਼ੋੋ ਇਸ ਸਬੰਧੀ ਹੋਣ ਵਾਲੇ ਸੰਭਾਵੀ ਨੁਕਸਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ ਜੋ ਲੋਕਾਂ ਨੂੰ ਸਮਾਜਿਕ ਦੂਰੀ ਰੱਖਣ, ਮਾਸਕ ਪਾਉਣ, ਸਮੇਂ-ਸਮੇਂ ਹੱਥ ਧੋਣ ਆਦਿ ਸਾਵਧਾਨੀਆਂ ਦਾ ਖਿਆਲ ਰੱਖਿਆ ਜਾ ਸਕੇ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ।

ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਮੁੱਖ ਖੇਤੀਬਾੜੀ ਅਫਸਰ ਡਾ. ਹਰਨੇਕ ਸਿੰਘ ਰੋਡੇ ਵੱਲੋਂ ਟਿੱਡੀ ਦਲ ਦੇ ਸੰਭਾਵੀ ਹਮਲੇ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕੀਟਨਾਸ਼ਕ ਦਵਾਈ ਦਾ ਪ੍ਰਬੰਧ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਕੁਮਾਰ ਸੌੌਰਭ ਰਾਜ ਦੀ ਅਗਵਾਈ ਹੇਠ ਟਿੱਡੀ ਦਲ ਦੇ ਸੰਭਾਵੀ ਹਮਲੇ ਨੂੰ ਰੋੋਕਣ ਲਈ ਪਿੰਡ ਸੰਧਵਾ ਵਿਖੇ ਮੌੌਕ ਡਰਿੱਲ ਵੀ ਕੀਤੀ ਗਈ। ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਅਗਾਹਵਧੂ ਕਿਸਾਨਾਂ ਨੇ ਵੀ ਸ਼ਿਰਕਤ ਕੀਤੀ। ਡਾ. ਅਵਨਿੰਦਰਪਾਲ ਸਿੰਘ ਨੇ ਟਿੱਡੀ ਦਲ ਸਬੰਧੀ ਮੁਕੰਮਲ ਜਾਣਕਾਰੀ ਹਾਊਸ ਨਾਲ ਸਾਂਝੀ ਕੀਤੀ ਅਤੇ ਵੇਰਵਿਆਂ ਸਹਿਤ ਇਸ ਕੀੜੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ। ਡਾ. ਰਣਬੀਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਪ੍ਰਰਾਈਵੇਟ ਤੌਰ ਤੇ ਉਪਲਬੱਧ ਸਪਰੇ ਪੰਪਾਂ ਦੀਆਂ ਲਿਸਟਾਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ ਅੰਦਰ 16 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਦੇ ਹਰੇਕ ਟੀਮ ਮੈਬਰ ਨਾਲ 10-10 ਕਿਸਾਨ ਜੁੜੇ ਹੋਏ ਹਨ, ਜੋ ਲੋੜ ਪੈਣ 'ਤੇ ਵਿਭਾਗ ਨਾਲ ਮੋਢੇ ਨਾਲ ਮੋਢਾ ਲਾ ਕੇ ਇਸ ਆਪਰੇਸ਼ਨ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣਗੇ। ਇਸ ਮੌਕੇ ਮੈਡਮ ਬਲਜੀਤ ਕੌਰ, ਬੀਡੀਪੀਓ, ਸਮੂਹ ਬੀਡੀਪੀਓਜ਼, ਤਹਿਸੀਲਦਾਰ ਪਰਮਜੀਤ ਸਿੰਘ ਬਰਾੜ, ਖੇਤੀਬਾੜੀ ਵਿਭਾਗ ਤੋਂ ਡਾ. ਕੁਲਵੰਤ ਸਿੰਘ, ਡਾ. ਰਮਨਦੀਪ ਸਿੰਘ, ਡਾ. ਕੁਲਦੀਪ ਸਿੰਘ, ਹਰਜਿੰਦਰ ਸਿੰਘ, ਮਾਲ ਵਿਭਾਗ, ਕਿ੍ਸ਼ੀ ਵਿਗਿਆਨ ਕੇਂਦਰ, ਸਿੰਚਾਈ ਵਿਭਾਗ, ਪੰਜਾਬ ਮੰਡੀ ਬੋਰਡ, ਸਿਹਤ ਵਿਭਾਗ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।