-ਆਦੇਸ਼ 30 ਜੁਲਾਈ 2020 ਤਕ ਲਾਗੂ ਰਹਿਣਗੇ

ਪੱਤਰ ਪ੍ਰਰੇਰਕ, ਫਰੀਦਕੋਟ : ਵਧੀਕ ਜ਼ਿਲ੍ਹਾ ਮੈਜਿਸਟੇ੍ਟ ਫਰੀਦਕੋਟ ਗੁਰਜੀਤ ਸਿੰਘ, ਪੀਸੀਐੱਸ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੁਲਾਈ 2020 ਤਕ ਲਾਗੂ ਰਹਿਣਗੇ।

-----------------

ਅਸਲਾ ਡੱਬ 'ਚ ਰੱਖ ਕੇ ਚਲਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ, ਐੱਸਐੱਸਪੀ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਜੁਡੀਸ਼ੀਅਲ ਕੰਪਲੈਕਸ ਦੇ ਦਫਤਰਾਂ ਦੀ ਬਾਉਂਡਰੀ ਦੇ ਅੰਦਰ ਅਤੇ ਜਨਤਕ ਥਾਵਾਂ ਜਿਵੇਂ ਕਿ ਮੈਰਿਜ ਪੈਲੇਸ, ਹੋਟਲ ਸਰਾਂ, ਢਾਬਿਆਂ, ਹਸਪਤਾਲਾਂ ਆਦਿ ਅਤੇ ਜ਼ਿਲ੍ਹਾ ਭੀੜ ਵਾਲੇ ਇਲਾਕਿਆਂ, ਧਾਰਮਿਕ ਸਥਾਨਾਂ ਤੇ ਮੇਲਿਆਂ ਆਦਿ ਤੇ ਲਾਇਸੈਸੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨਾਂ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਸ ਦੇ ਨਾਲ ਹੀ ਪੂਰੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਅਸਲਾ ਲਾਈਸੈਂਸ ਹੋਲਡਰ ਜੇਕਰ ਅਸਲਾ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ, ਤਾਂ ਉਨ੍ਹਾਂ ਦਾ ਅਸਲਾ ਬੈਲਟ ਲਗਾ ਕੇ ਕਵਰ ਵਿਚ ਹੋਣਾ ਚਾਹੀਦਾ ਹੈ ਤੇ ਨਜ਼ਰ ਆਉਣਾ ਚਾਹੀਦਾ ਹੈ, ਤਾਂ ਕਿ ਛੁਪਾ ਕੇ ਬਿਨਾ ਲਾਈਸਿੈਂਸ ਗਲਤ ਰੱਖਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨੰਗੀਆਂ ਤਲਵਾਰਾਂ, ਬਰਸ਼ੇ ਅਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਅਤੇ ਉਨਾਂ ਦੇ ਪ੍ਰਦਰਸ਼ਨ ਤੇ ਵੀ ਪਾਬੰਦੀ ਲਗਾਈ ਗਈ ਹੈ ।

------------------

ਲਾਊਡ ਸਪੀਕਰ ਲਾਉਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟੇ੍ਟ ਨੇ ਲਾਊਡ ਸਪੀਕਰ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ 30 ਜੁਲਾਈ 2020 ਤਕ ਲਾਗੂ ਰਹੇਗੀ।

--------------------

ਨਾਜਾਇਜ਼ ਕਬਜ਼ਿਆਂ 'ਤੇ ਪਾਬੰਦੀ

ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ ਵੀ ਪਾਬੰਦੀ ਲਾਈ ਹੈ।

----------------

ਤੰਬਾਕੂ ਵੇਚਣ 'ਤੇ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਜੀਤ ਸਿੰਘ ਨੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ 'ਤੇ ਰੋਗੀ ਹੋ ਜਾਂਦਾਂ ਹੈ। ਇਹ ਪਾਬੰਦੀ 30 ਜੁਲਾਈ 2020 ਤੱਕ ਲਾਗੂ ਰਹੇਗੀ।

-----------------

ਰਿਫਲੈਕਟਰ ਤੋਂ ਬਿਨਾਂ ਗੱਡੀ ਚੱਲਣ 'ਤੇ ਰੋਕ

ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿੰਨਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚੱਲਣ 'ਤੇ ਰੋਕ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

--------------------

ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਗਲੀ, ਮੁਹੱਲਿਆ ਵਿਚ ਸ਼ਾਮੇਆਣਾ ਲਗਾ ਕੇ ਪ੍ਰਰੋਗਰਾਮ ਕਰਨ 'ਤੇ ਪਾਬੰਦੀ

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਰੀਦਕੋਟ ਦੀ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫਰੀਦਕੋਟ ਦੇ ਸ਼ਹਿਰੀ ਇਲਾਕਿਆਂ ਵਿਚ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ, ਮੁਹੱਲਿਆ, ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾ ਕੇ ਕੋੋਈ ਵੀ ਧਾਰਮਿਕ ਪ੍ਰਰੋੋਗਰਾਮ, ਜਲਸੇ, ਰੈਲੀਆਂ ਆਦਿ ਨਹੀਂ ਕਰੇਗਾ।

03ਐਫਡੀਕੇ109:-ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਗੁਰਜੀਤ ਸਿੰਘ ।